ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਅਗਸਤ
ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਅੱਜ ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ। ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕ ਕੁਲਬੀਰ ਜ਼ੀਰਾ ਸਣੇ ਹੋਰ ਆਗੂ ਵੀ ਮੌਜੂਦ ਸਨ। ਸ੍ਰੀ ਸਿੱਧੂ ਨੇ ਸੰਖੇਪ ਗੱਲਬਾਤ ਦੌਰਾਨ ਆਖਿਆ ਕਿ ਮਦਨ ਲਾਲ ਜਲਾਲਪੁਰ ਦੀ ਇਲੈਕਸ਼ਨ ਨੂੰ ਉਹ ਆਪਣੀ ਚੋਣ ਸਮਝ ਕੇ ਲੜਨਗੇ। ਉਨ੍ਹਾਂ ਨੇ ਮਦਨ ਲਾਲ ਜਲਾਲਪੁਰ ਦੇ ਸਟੈਂਡ ਦੀ ਸ਼ਲਾਘਾ ਵੀ ਕੀਤੀ।