ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 20 ਨਵੰਬਰ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਦੇਸ਼ ਪਰਤ ਆਏ। ਉਹ ਅਰਦਾਸ ਵਿੱਚ ਸ਼ਾਮਲ ਹੋਏ। ਉਨ੍ਹਾਂ ਲਾਂਘਾ ਖੋਲ੍ਹਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਤਾੜੀ ਦੋ ਹੱਥਾਂ ਨਾਲ ਵੱਜਦੀ ਹੈ। ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਕੰਮ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਾਕਿਸਤਾਨ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ