ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 17 ਅਕਤੂਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਉਨ੍ਹਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਮੁਹੰਮਦ ਮੁਸਤਫ਼ਾ ਨੇ ਅੰਗਰੇਜ਼ੀ ਤੇ ਪੰਜਾਬੀ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਤਰੀਕਾਂ ਪਾ ਕੇ ਦੋਸ਼ ਲਾਇਆ ਹੈ ਕਿ ਇਨ੍ਹਾਂ ਤਰੀਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੇ ਤੱਤਕਾਲੀ ਮੰਤਰੀ ਰਾਣਾ ਸੋਢੀ ਤੇ ਉਨ੍ਹਾਂ ਦੇ ਪੁੱਤਰ ਹੀਰਾ ਸੋਢੀ ਰਾਹੀਂ ਉਨ੍ਹਾਂ ਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਹਨ।