ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਨਵੰਬਰ
ਇਥੇ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਤਰਫੋਂ ਤਾਲਮੇਲਵੇਂ ਪ੍ਰੋਗਰਾਮ ਤਹਿਤ ਲਹਿਲ ਖੁਰਦ ਦੇ ਰਿਲਾਇੰਸ ਪੰਪ ਦਾ ਘਿਰਾਓ ਅੱਜ 39 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਨ ਤੇ ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕਿਰਤੀ ਲੋਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਦੇ ਬਿਜਲੀ ਬਨਾਉਣ ਵਾਲੇ ਦੋ ਥਰਮਲ ਪਲਾਂਟ, ਬਹੁ-ਰਾਸ਼ਟਰੀ ਕੰਪਨੀਆਂ ਦੇ ਸ਼ਾਪਿੰਗ ਮਾਲ, ਟੌਲ ਪਲਾਜ਼ੇ ਘੇਰੇ ਹੋਏ ਹਨ। ਇਸ ਸੰਘਰਸ਼ ਵਿੱਚ ਮਾਵਾਂ-ਭੈਣਾਂ ਦੀ ਵੱਡੀ ਗਿਣਤੀ ਪਹੁੰਚ ਰਹੀ ਹੈ। ਇਸਦੇ ਨਾਲ ਹੀ ਨੌਜਵਾਨਾਂ ਦਾ ਸੰਘਰਸ਼ ਵਿੱਚ ਵੱਡੇ ਪੱਧਰ ’ਤੇ ਸ਼ਾਮਿਲ ਹੋਣਾ ਵੀ ਸੁਭ ਸੰਕੇਤ ਹੈ। ਉਨ੍ਹਾਂ ਦੀਵਾਲੀ ਨੂੰ ਕਾਲੀ ਦੀਵਾਲੀ ਅਤੇ ਮੋਦੀ ਸਰਕਾਰ ਦਿਨ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਲਈ ਪ੍ਰੇਰਿਤ ਕੀਤਾ।