ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਜੂਨ
ਸੰਗਰੂਰ ਦੀ ਜ਼ਿਮਨੀ ਚੋਣ ਵਾਸਤੇ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੂੰ ਸਮਰਥਨ ਕਰਨ ਦਾ ਐਲਾਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਵੋਟਾਂ ਸਿਮਰਨਜੀਤ ਸਿੰਘ ਮਾਨ ਨੂੰ ਪਾ ਕੇ ਸੰਸਦ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਸੰਸਦ ਵਿਚ ਜਾ ਕੇ ਸਿੱਖ ਕੌਮ ਅਤੇ ਪੰਜਾਬ ਨਾਲ ਹੋ ਰਹੇ ਜ਼ੁਲਮ, ਧੱਕੇ ਤੇ ਬੇਇਨਸਾਫ਼ੀਆਂ ਵਿਰੁੱਧ ਵੱਡੇ ਪੱਧਰ ਉੱਤੇ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੀ ਜਿੱਤ ਸਮੁੱਚੇ ਖ਼ਾਲਸਾ ਪੰਥ ਅਤੇ ਪੰਜਾਬ ਦੀ ਜਿੱਤ ਹੋਵੇਗੀ ਤੇ ਪੰਥਕ ਰਾਜਨੀਤੀ ਦਾ ਮੁੜ ਤੋਂ ਮੁੱਢ ਬੱਝੇਗਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਲੰਬੇ ਸਮੇਂ ਤੋਂ ਬਾਦਲ ਪਰਿਵਾਰ, ਕਾਂਗਰਸੀਆਂ ਤੇ ਭਾਜਪਾਈਆਂ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ ਉੱਤੇ ਖੜ੍ਹਾ ਕਰ ਦਿੱਤਾ ਹੈ।