ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖ ਇਤਿਹਾਸ ਨੂੰ ਸਿਲੇਬਸ ’ਚ ਸਹੀ ਢੰਗ ਨਾਲ ਪੇਸ਼ ਕੀਤਾ ਜਾਵੇ: ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਨਸੀਈਆਰਟੀ ਵੱਲੋਂ ਕੌਮੀ ਪੱਧਰ ’ਤੇ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਦੀ ਮੰਗ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਸਿੱਖ ਇਤਿਹਾਸ ਨੂੰ ਢੁਕਵੇਂ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ।...
Advertisement

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਨਸੀਈਆਰਟੀ ਵੱਲੋਂ ਕੌਮੀ ਪੱਧਰ ’ਤੇ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਦੀ ਮੰਗ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਸਿੱਖ ਇਤਿਹਾਸ ਨੂੰ ਢੁਕਵੇਂ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਐੱਨਸੀਈਆਰਟੀ ਨੂੰ ਸਿੱਖ ਸਕਾਲਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸ੍ਰੀ ਬੈਂਸ ਨੇ ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਬੈਂਸ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਸੂਬੇ ਦੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਿਆ ਹੈ। ਸਰਕਾਰ ਵੱਲੋਂ ਇਨ੍ਹਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਬਿਊਰਾ ਉਨ੍ਹਾਂ ਦੇ ਨਾਮ ਵਾਲੇ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ।

Advertisement
Advertisement
Show comments