ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੋਦੀ ਵਿਰੋਧੀ ਪ੍ਰਦਰਸ਼ਨਾਂ ’ਚ ਬੱਚਿਆਂ ਦੀ ਵਰਤੋਂ ਦਾ ਸਿੱਖ ਆਗੂਆਂ ਵੱਲੋਂ ਵਿਰੋਧ

ਘਟਨਾ ਸਿਆਸਤ ਤੋਂ ਪ੍ਰੇਰਿਤ ਕਰਾਰ; ਮੋਦੀ ਸਰਕਾਰ ਵੱਲੋਂ ਸਿੱਖਾਂ ਲਈ ਚੁੱਕੇ ਗਏ ਕਦਮਾਂ ਦਾ ਦਿੱਤਾ ਹਵਾਲਾ
Advertisement

ਅੰਸ਼ਿਤਾ ਮਹਿਰਾ

ਨਵੀਂ ਦਿੱਲੀ, 16 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰਾਂ ਨੂੰ ਸਿੱਖ ਬੱਚਿਆਂ ਵੱਲੋਂ ਠੁੱਡੇ ਮਾਰਨ ਦੀ ਸਿੱਖ ਆਗੂਆਂ ਨੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਇਹ ਸਿਆਸਤ ਤੋਂ ਪ੍ਰੇਰਿਤ ਅਤੇ ਗ਼ੈਰ-ਵਾਜਿਬ ਕਾਰਵਾਈ ਹੈ। ਪ੍ਰਦਰਸ਼ਨਾਂ ’ਚ ਬੱਚਿਆਂ ਦੀ ਵਰਤੋਂ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ, ‘‘ਵਿੱਤੀ ਸਹਾਇਤਾ ਮਿਲਣੀ ਬੰਦ ਹੋਣ ਮਗਰੋਂ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀ ਹੁਣ ਅਜਿਹੀਆਂ ਹਰਕਤਾਂ ’ਤੇ ਉਤਰ ਆਏ ਹਨ। ਇਹ ਕਾਰਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਣਾ ਚਾਹੀਦਾ ਹੈ।’’ ਵਾਇਰਲ ਹੋ ਰਿਹਾ ਵੀਡੀਓ ਕੈਨੇਡਾ ਦਾ ਮੰਨਿਆ ਜਾ ਰਿਹਾ ਹੈ ਜਿਸ ਮਗਰੋਂ ਸਿੱਖ ਸੰਸਦ ਮੈਂਬਰਾਂ ਸਮੇਤ ਹੋਰਾਂ ਨੇ ਤਿੱਖੇ ਪ੍ਰਤੀਕਰਮ ਦਿੱਤੇ ਹਨ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ‘ਐਕਸ’ ’ਤੇ ਕਲਿੱਪ ਸਾਂਝੀ ਕਰਦਿਆਂ ਡੂੰਘੀ ਨਿਰਾਸ਼ਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ, ‘‘ਇਹ ਬਹੁਤ ਮੰਦਭਾਗਾ ਹੈ ਕਿ ਮਾਸੂਮਾਂ ਦੇ ਦਿਮਾਗਾਂ ’ਚ ਆਸ ਦੀ ਥਾਂ ’ਤੇ ਨਫ਼ਰਤ ਭਰੀ ਜਾ ਰਹੀ ਹੈ।’’ ਸਾਹਨੀ, ਜੋ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਕੌਮਾਂਤਰੀ ਪ੍ਰਧਾਨ ਵੀ ਹਨ, ਨੇ ਸਿੱਖਾਂ ਲਈ ਮੋਦੀ ਸਰਕਾਰ ਵੱਲੋਂ ਚੁੱਕੇ ਗਏ ਵੱਖ ਵੱਖ ਕਦਮਾਂ ਦਾ ਹਵਾਲਾ ਦਿੱਤਾ ਜਿਨ੍ਹਾਂ ’ਚ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ, 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀਆਂ ਕੋਸ਼ਿਸ਼ਾਂ ਅਤੇ ਪਰਵਾਸੀ ਸਿੱਖਾਂ ਲਈ ਵੀਜ਼ਾ ਤੇ ਐੱਫਸੀਆਰਏ ਨੇਮ ਸੁਖਾਲੇ ਬਣਾਉਣਾ ਸ਼ਾਮਲ ਹਨ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਜ਼ਿਕਰ ਕਰਦਿਆਂ ਵੰਡੀਆਂ ਦੀ ਬਜਾਏ ਵਾਰਤਾ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਰਾਜ ਸਭਾ ਦੇ ਇਕ ਹੋਰ ਮੈਂਬਰ ਸਤਨਾਮ ਸਿੰਘ ਸੰਧੂ ਨੇ ਵੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪ੍ਰੇਸ਼ਾਨ ਕਰਨ ਵਾਲੀ ਅਤੇ ਖ਼ਤਰਨਾਕ ਹੈ। ਉਨ੍ਹਾਂ ਲਿਖਿਆ, ‘‘ਇਹ ਕੋਈ ਸਿੱਖੀ ਨਹੀਂ ਹੈ। ਸਿੱਖ ਧਰਮ ਦੀਆਂ ਜੜ੍ਹਾਂ ਦਯਾ, ਮਰਿਆਦਾ ਅਤੇ ਸਰਬਤ ਦੇ ਭਲੇ ਨਾਲ ਡੂੰਘੀਆਂ ਜੁੜੀਆਂ ਹੋਈਆਂ ਹਨ।’’ ਉਨ੍ਹਾਂ ਆਲਮੀ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਧਰਮ ਦੇ ਨਾਮ ’ਤੇ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਕਾਰਨ।

 

ਮੋਦੀ ਨੇ ਸਿੱਖਾਂ ਦੇ ਸ਼ਾਨਾਮੱਤੇ ਇਤਿਹਾਸ ਨੂੰ ਪ੍ਰਚਾਰਨ ਲਈ ਕਈ ਕੰਮ ਕੀਤੇ: ਪੁਰੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪਿਛਲੇ ਦਹਾਕੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਭਲਾਈ ਅਤੇ ਉਨ੍ਹਾਂ ਦੇ ਸ਼ਾਨਾਮੱਤੇ ਇਤਿਹਾਸ ਨੂੰ ਪ੍ਰਚਾਰਨ ਲਈ ਕੰਮ ਕੀਤਾ ਜੋ ਪਿਛਲੇ ਕਈ ਦਹਾਕਿਆਂ ਤੋਂ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਅਤੇ ਅਪਰੇਸ਼ਨ ਬਲਿਊ ਸਟਾਰ ਮਗਰੋਂ ਬਣੀ ਕਾਲੀ ਸੂਚੀ ਨੂੰ ਖ਼ਤਮ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਮੋਦੀ ਨੇ ਸਰਹੱਦ ਪਾਰ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਲਈ ਵਿਸ਼ੇਸ਼ ਲਾਂਘਾ ਖੋਲ੍ਹਿਆ ਅਤੇ ਗੁਰਦੁਆਰਿਆਂ ’ਚ ਲੰਗਰ ਤੋਂ ਜੀਐੱਸਟੀ ਹਟਾ ਦਿੱਤਾ।

Advertisement