DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਿੱਖ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਨੂੰ ਮੰਗ ਪੱਤਰ

‘ਵੰਦੇ ਮਾਤਰਮ’ ਬਾਰੇ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

‘ਵੰਦੇ ਮਾਤਰਮ’ ਦੇ ਗਾਇਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੇ ਨਾਂ ਮੰਗ ਪੱਤਰ ਦਿੱਤਾ ਹੈ ਅਤੇ ਇਸ ਬਾਰੇ ਸਪੱਸ਼ਟ ਦਿਸ਼ਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਸਾਬਕਾ ਪੰਜ ਪਿਆਰਿਆਂ, ਸ਼੍ੋਮਣੀ ਅਕਾਲੀ ਦਲ ਅੰਮ੍ਰਿਤਸਰ, ਹਵਾਰਾ ਕਮੇਟੀ, ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਹੋਰ ਪੰਥਕ ਜਥੇਬੰਦੀਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੈਮੋਰੈਂਡਮ ਸੌਂਪਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਜੁਗਰਾਜ ਸਿੰਘ ਤੇ ਪੰਜ ਪਿਆਰੇ ਸਤਨਾਮ ਸਿੰਘ ਝੰਝੀਆ, ਸਤਨਾਮ ਸਿੰਘ ਖੰਡਾ, ਤਰਲੋਕ ਸਿੰਘ ਤੋਂ ਇਲਾਵਾ ਰਵੀ ਸ਼ੇਰ ਸਿੰਘ, ਦਵਿੰਦਰ ਸਿੰਘ ਬੱਲ, ਕੁਲਵੰਤ ਸਿੰਘ ਕੋਟਲਾ ਤੇ ਹੋਰ ਹਾਜ਼ਰ ਸਨ। ਮੰਗ ਪੱਤਰ ਵਿੱਚ ਵਿੱਚ ਕਿਹਾ ਗਿਆ ਕਿ ਇਹ ਮਾਮਲਾ ਕਿਸੇ ਸਿਆਸੀ ਪਾਰਟੀ, ਸਰਕਾਰ ਜਾਂ ਰਾਸ਼ਟਰੀ ਨੀਤੀ ਦੇ ਹੱਕ ਜਾਂ ਵਿਰੋਧ ਦਾ ਨਹੀਂ ਸਗੋਂ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਗੁਰਮਤਿ ਸਿਧਾਂਤਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਪੰਥਕ ਜਥੇਬੰਦੀਆਂ ਨੇ ਅਕਾਲ ਤਖ਼ਤ ਤੋਂ ਮੰਗ ਕੀਤੀ ਕਿ ਇਸ ਸਬੰਧੀ ਸਮੁੱਚੇ ਸਿੱਖ ਪੰਥ ਲਈ ਇਕਸਾਰ ਅਤੇ ਸਪੱਸ਼ਟ ਫ਼ੈਸਲਾ ਕੀਤਾ ਜਾਵੇ।

Advertisement

Advertisement
Advertisement
×