ਸਿੱਖ ਸਦਭਾਵਨਾ ਦਲ ‘ਆਪ’ ਖ਼ਿਲਾਫ਼ ਕਰੇਗਾ ਪ੍ਰਚਾਰ : The Tribune India

ਸਿੱਖ ਸਦਭਾਵਨਾ ਦਲ ‘ਆਪ’ ਖ਼ਿਲਾਫ਼ ਕਰੇਗਾ ਪ੍ਰਚਾਰ

ਸਿੱਖ ਸਦਭਾਵਨਾ ਦਲ ‘ਆਪ’ ਖ਼ਿਲਾਫ਼ ਕਰੇਗਾ ਪ੍ਰਚਾਰ

ਸੰਘਰਸ਼ ਦਾ ਐਲਾਨ ਕਰਦੇ ਹੋਏ ਭਾਈ ਬਲਦੇਵ ਸਿੰਘ ਵਡਾਲਾ ਤੇ ਹੋਰ ਆਗੂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 23 ਸਤੰਬਰ

ਸਿੱਖ ਸਦਭਾਵਨਾ ਦਲ ਵੱਲੋਂ ਇੱਥੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ, 328 ਪਾਵਨ ਸਰੂਪਾਂ ਦੇ ਮਾਮਲੇ ’ਚ ਇਨਸਾਫ਼ ਅਤੇ ਜਮਹੂਰੀਅਤ ਦੇ ਹੋ ਰਹੇ ਘਾਣ ਵਿਰੁੱਧ ਪੰਜਾਬ ਅਤੇ ਬਾਹਰਲੇ ਰਾਜਾਂ ਵਿਚ ਸਿੱਖ ਨੀਤੀ ਮਾਰਚ ਕੱਢਣ ਦਾ ਐਲਾਨ ਕੀਤਾ। ਇਹ ਐਲਾਨ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਅੱਜ ਇੱਥੇ ਦਲ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਭਾਈ ਵਡਾਲਾ ਨੇ ਕਿਹਾ ਕਿ ਪਹਿਲਾ ਸਿੱਖ ਨੀਤੀ ਮਾਰਚ 18 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਸੰਗਰੂਰ ਤੱਕ ਕੱਢਿਆ ਜਾਵੇਗਾ ਅਤੇ ਪੂਰੇ ਪੰਜਾਬ ਤੇ ਹੋਰਨਾਂ ਸੂਬਿਆਂ ਵਿਚ ਮਾਰਚ ਕੱਢ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੀ 20 ਅਗਸਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਕੋਠੀ ਤੱਕ ਸਿੱਖ ਨੀਤੀ ਮਾਰਚ ਕੱਢਿਆ ਗਿਆ ਸੀ ਅਤੇ ਸੁਣਵਾਈ ਨਾ ਹੋਣ ’ਤੇ ਕੋਠੀ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਸੀ ਪਰ 25 ਅਗਸਤ ਦੀ ਅੱਧੀ ਰਾਤ ਨੂੰ ਪੁਲੀਸ ਵੱਲੋਂ ਧਰਨੇ ’ਤੇ ਬੈਠੀ ਸੰਗਤ ਨੂੰ ਜਬਰੀ ਚੁੱਕ ਕੇ ਫਤਹਿਗੜ੍ਹ ਸਾਹਿਬ ਵਿੱਚ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 2016 ’ਚ ਬਾਦਲਾਂ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਸੀ ਉਸੇ ਤਰ੍ਹਾਂ ਅੱਜ ਮਾਨ ਸਰਕਾਰ ਖ਼ਿਲਾਫ ਵੀ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਦਲ ਦੇ ਪ੍ਰਮੁੱਖ ਆਗੂ ਭਾਈ ਬਚਿੱਤਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਬਲਵਿੰਦਰ ਸਿੰਘ ਮਕਬੂਲਪੁਰਾ, ਭਾਈ ਅਵਤਾਰ ਸਿੰਘ ਲੁਧਿਆਣਾ, ਭਾਈ ਬਲਜੀਤ ਸਿੰਘ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All