ਲੁਧਿਆਣਾ (ਗਗਨਦੀਪ ਅਰੋੜਾ): ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਹਫ਼ਤੇ ਦੇ ਅੰਦਰ ਹੀ ਇਥੋਂ ਦੀ ਅਦਾਲਤ ਨੇ ਦੂਜੇ ਕੇਸ ਵਿੱਚ ਭਗੌੜਾ ਕਰਾਰ ਦਿੱਤਾ ਹੈ। ਇਸ ਵਾਰ ਜਬਰ-ਜਨਾਹ ਮਾਮਲੇ ਵਿੱਚ ਉਸ ਨੂੰ ਭਗੌੜਾ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਬਕਾ ਵਿਧਾਇਕ ਦੀ ਪ੍ਰਾਪਰਟੀ ਵੀ ਕੇਸ ਨਾਲ ਅਟੈਚ ਕਰ ਦਿੱਤੀ ਹੈ। ਅਦਾਲਤ ਨੇ ਜਬਰ-ਜਨਾਹ ਮਾਮਲੇ ਵਿੱਚ ਜਿੰਨੇ ਵੀ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਹੋਈ ਹੈ, ਉਨ੍ਹਾਂ ਨੂੰ ਵੀ ਭਗੌੜਾ ਐਲਾਨ ਦਿੱਤਾ ਹੈ। ਇਨ੍ਹਾਂ ’ਚ ਬੈਂਸ ਦਾ ਭਰਾ ਕਰਮਜੀਤ ਸਿੰਘ ਤੇ ਪਰਮਜੀਤ ਸਿੰਘ ਪੰਮਾ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ ਅਤੇ ਪੀਏ ਪ੍ਰਦੀਪ ਕੁਮਾਰ ਗੋਗੀ ਸ਼ਰਮਾ ਸ਼ਾਮਲ ਹਨ। ਬੈਂਸ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।