‘ਆਪ’ ਪਲੇਠੇ ਇਮਤਿਹਾਨ ਵਿੱਚ ਹਾਰੀ

ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਸੰਗਰੂਰ ਜ਼ਿਮਨੀ ਚੋਣ

ਲੋਕ ਸਭਾ ਲਈ ਫਸਵੇਂ ਮੁਕਾਬਲੇ ’ਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ

ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਸੰਗਰੂਰ ਜ਼ਿਮਨੀ ਚੋਣ

ਚੋਣ ਜਿੱਤਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ।

ਮੁੱਖ ਅੰਸ਼

  • ਕਾਂਗਰਸ ਤੀਜੇ, ਭਾਜਪਾ ਚੌਥੇ ਤੇ ਸ਼੍ਰੋਮਣੀ ਅਕਾਲੀ ਦਲ ਪੰਜਵੇਂ ਸਥਾਨ ’ਤੇ
  • ਕਾਂਗਰਸ, ਭਾਜਪਾ ਤੇ ਅਕਾਲੀ ਦਲ ਸਮੇਤ ਬਹੁਤੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
  • ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਹਲਕੇ ’ਚੋਂ ਹਾਰੀ ‘ਆਪ’

ਗੁਰਦੀਪ ਸਿੰਘ ਲਾਲੀ

ਸੰਗਰੂਰ, 26 ਜੂਨ

ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਉਨ੍ਹਾਂ ਇਸ ਤੋਂ ਪਹਿਲਾਂ 1999 ਵਿੱਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’  ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਮਾਤ ਖਾ ਗਈ ਹੈ।

ਰਾਜਪੁਰਾ ਵਿੱਚ ਜਿੱਤ ਦੇ ਜਸ਼ਨ ਮਨਾਉਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਰਕਰ। -ਫੋਟੋ: ਮਰਦਾਂਪੁਰ

ਚੋਣ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਅਨੁਸਾਰ ਸੰਗਰੂਰ ਲੋਕ ਸਭਾ ਹਲਕੇ ’ਚ ਕੁੱਲ ਪਈਆਂ 7,08,448 ਵੋਟਾਂ ਵਿੱਚੋਂ ਸਿਮਰਨਜੀਤ ਸਿੰਘ ਮਾਨ ਨੂੰ 2,53,154 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 2,47,332 ਵੋਟਾਂ ਪ੍ਰਾਪਤ ਹੋਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ 79,668 ਵੋਟਾਂ ਪ੍ਰਾਪਤ ਕਰਕੇ ਤੀਜੇ, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੌਥੇ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਸਿਰਫ਼ 44,428 ਵੋਟਾਂ ਪ੍ਰਾਪਤ ਕਰਕੇ ਪੰਜਵੇਂ ਸਥਾਨ ’ਤੇ ਰਹੇ। ਚੋਣ ਕਮਿਸ਼ਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 35.61 ਫੀਸਦੀ, ਆਮ ਆਦਮੀ ਪਾਰਟੀ  ਨੂੰ 34.79 ਫੀਸਦੀ, ਕਾਂਗਰਸ ਪਾਰਟੀ ਨੂੰ 11.21 ਫੀਸਦੀ, ਭਾਜਪਾ ਨੂੰ 9.33 ਫੀਸਦੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 6.25 ਫੀਸਦੀ ਵੋਟ ਮਿਲੀ ਹੈ। ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ ਕੁੱਲ 16 ਉਮੀਦਵਾਰਾਂ ਵਿੱਚੋਂ ਬਹੁਤਿਆਂ ਦੀ ਜ਼ਮਾਨਤ ਜ਼ਬਤ ਹੋ ਗਈ। ਕਾਂਗਰਸ,  ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਆਪਣੀਆਂ ਜ਼ਮਾਨਤਾਂ ਨਹੀਂ ਬਚਾ ਸਕੇ। ਸਭ ਤੋਂ ਅਹਿਮ ਪੱਖ ਇਹ ਹੈ ਕਿ 101 ਸਾਲ ਪੁਰਾਣੀ  ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਵਿੱਚੋਂ ਸਭ ਤੋਂ ਪਿੱਛੇ ਰਹੇ ਹਨ। ਭਾਜਪਾ ਉਮੀਦਵਾਰ ਵੀ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ ਹੈ। 

ਸੰਗਰੂਰ ਸੰਸਦੀ ਹਲਕੇ ਦੇ ਚੋਣ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਤੋਂ 7553 ਵੋਟਾਂ ਅਤੇ ਸਿੱਖਿਆ ਮੰਤਰੀ  ਮੀਤ ਹੇਅਰ ਦੇ ਹਲਕੇ ਬਰਨਾਲਾ ਤੋਂ 2295 ਵੋਟਾਂ ਦੇ ਫਰਕ ਨਾਲ ਹਾਰੀ ਹੈ। ਇਸ ਤੋਂ ਇਲਾਵਾ ‘ਆਪ’ ਮਾਲੇਰਕੋਟਲਾ ਤੋਂ  8101 ਤੇ ਭਦੌੜ ਹਲਕੇ ਤੋਂ 7125 ਵੋਟਾਂ ਦੇ ਫਰਕ ਨਾਲ ਪੱਛੜ ਗਈ ਹੈ। ਇਨ੍ਹਾਂ ਹਲਕਿਆਂ ’ਚੋਂ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਹਨ। ਆਮ ਆਦਮੀ ਪਾਰਟੀ  ਮੁੱਖ ਮੰਤਰੀ  ਭਗਵੰਤ ਮਾਨ ਦੇ  ਹਲਕੇ ਧੂਰੀ ਤੋਂ 12,036 ਵੋਟਾਂ ਨਾਲ ਜੇਤੂ ਰਹੀ ਹੈ। ਇਸੇ ਤਰ੍ਹਾਂ ‘ਆਪ’ ਹਲਕਾ ਸੁਨਾਮ ਤੋਂ 1483, ਹਲਕਾ ਲਹਿਰਾ ਤੋਂ 2790 ਵੋਟਾਂ ਅਤੇ ਮਹਿਲ ਕਲਾਂ ਤੋਂ ਸਿਰਫ਼ 203 ਵੋਟਾਂ ਨਾਲ ਜੇਤੂ ਰਹੀ ਹੈ। 

ਇਸੇ ਤਰ੍ਹਾਂ ਆਜ਼ਾਦ ਉਮੀਦਵਾਰ ਕੁਲਬੀਰ ਸਿੰਘ ਨੂੰ 3023, ਆਜ਼ਾਦ ਉਮੀਦਵਾਰ ਜਗਪਾਲ ਸਿੰਘ ਨੂੰ 2691, ਆਜ਼ਾਦ ਉਮੀਦਵਾਰ ਗਗਨਦੀਪ ਸਿੰਘ ਨੂੰ 2400, ਆਪਣੀ ਏਕਤਾ ਪਾਰਟੀ ਦੇ ਹਸਨ ਮੁਹੰਮਦ ਨੂੰ 1842, ਆਜ਼ਾਦ ਉਮੀਦਵਾਰ ਰਤਨ ਲਾਲ ਸਿੰਗਲਾ ਨੂੰ 1717, ਆਜ਼ਾਦ ਉਮੀਦਵਾਰ ਪੱਪੂ ਕੁਮਾਰ ਨੂੰ 1414, ਆਜ਼ਾਦ ਉਮੀਦਵਾਰ ਸੁਨੈਨਾ ਨੂੰ 1390, ਪੀਪਲਜ਼ ਪਾਰਟੀ ਆਫ਼ ਇੰਡੀਆ ਦੇ ਜਗਮੋਹਨ ਸਿੰਘ ਨੂੰ 1062, ਆਜ਼ਾਦ ਉਮੀਦਵਾਰ ਸ਼ਕਤੀ ਕੁਮਾਰ ਗੁਪਤਾ ਨੂੰ 964, ਆਜ਼ਾਦ ਉਮੀਦਵਾਰ ਅਮਨਦੀਪ ਕੌਰ ਉੱਪਲ ਨੂੰ 677 ਤੇ ਆਜ਼ਾਦ ਉਮੀਦਵਾਰ ਅਜੈ ਕੁਮਾਰ ਨੂੰ 388 ਵੋਟਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਇਲਾਵਾ 2471 ਵੋਟਾਂ ਨੋਟਾ (ਕੋਈ ਵੀ ਪਸੰਦ ਨਹੀਂ) ਨੂੰ ਪਈਆਂ ਹਨ। 

ਲੋਕਾਂ ਦਾ ਫ਼ੈਸਲਾ ਸਿਰ ਮੱਥੇ: ਭਗਵੰਤ ਮਾਨ

ਚੰਡੀਗੜ੍ਹ (ਟਨਸ): ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਲੋਕ ਫਤਵੇ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਦੇ ਰਹਿਣ ਦਾ ਅਹਿਦ ਲਿਆ ਹੈ। ਭਗਵੰਤ ਮਾਨ ਨੇ ਟਵੀਟ ਕੀਤਾ, ‘‘ਸੰਗਰੂਰ ਦੇ ਲੋਕਾਂ ਦਾ ਫਤਵਾ ਸਿਰ ਮੱਥੇ.. ਮੈਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ-ਰਾਤ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਦਾ ਰਹਾਂਗਾ। ਮੈਂ ਤੁਹਾਡਾ ਪੁੱਤ ਹਾਂ ਅਤੇ ਤੁਹਾਡੇ ਪਰਿਵਾਰਾਂ ਦਾ ਭਵਿੱਖ ਰੋਸ਼ਨ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗਾ।’’ 

ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਚੁੱਕਾਂਗਾ: ਮਾਨ

ਧੂਰੀ (ਹਰਦੀਪ ਸਿੰਘ ਸੋਢੀ): ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਹਰ ਵਰਗ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ ਤੇ ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਅਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਉਠਾਉਣਗੇ, ਸੰਗਰੂਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕਰਨਗੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਸਭ ਤੋਂ ਵੱਡੀ ਮੁਸ਼ਕਿਲ ਘੱਗਰ ਨਦੀ ਦੀ ਹੈ ਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਸ ਦਾ ਸਬੂਤ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਮਿਲ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਲਕਾ ਧੂਰੀ ਦੇ ਚੋਣ ਇੰਚਾਰਜ ਹਰਬੰਸ ਸਿੰਘ ਸਲੇਮਪੁਰ, ਅੰਮ੍ਰਿਤ ਪਾਲ ਸਿੰਘ ਛੰਦੜਾਂ, ਹਰਬੰਸ ਸਿੰਘ ਜੈਨਪੁਰ, ਹੋਰ ਆਗੂਆਂ ਨੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...