ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਾਇਕ ਐਮੀ ਵਿਰਕ ਨੇ ਹੰਸਾਲੀ ਸਾਹਿਬ ਮੱਥਾ ਟੇਕਿਆ

ਨਿੱਜੀ ਪੱਤਰ ਪ੍ਰੇਰਕ ਫ਼ਤਹਿਗੜ੍ਹ ਸਾਹਿਬ, 19 ਜੂਨ ਪੰਜਾਬ ਦੇ ਮਸ਼ਹੂਰ ਗਾਇਕ ਕਲਾਕਾਰ ਐਮੀ ਵਿਰਕ ਨੇ ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਸ ਨੇ ਕਿਹਾ ਕਿ...
ਐਮੀ ਵਿਰਕ ਨੂੰ ਸਿਰੋਪਾ ਦੇ ਕੇ ਸਨਮਾਨਿਤ ਕਰਦੇ ਹੋਏ ਸੰਤ ਪਰਮਜੀਤ ਸਿੰਘ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 19 ਜੂਨ

Advertisement

ਪੰਜਾਬ ਦੇ ਮਸ਼ਹੂਰ ਗਾਇਕ ਕਲਾਕਾਰ ਐਮੀ ਵਿਰਕ ਨੇ ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਸ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਅਤੇ ਗਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕਾਰਜ ਕੀਤੇ। ਉਸ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਮੁੱਢ ਤੋਂ ਹੀ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਣ ਆਉਂਦਾ ਰਹਿੰਦਾ ਹੈ।

ਇਸ ਮੌਕੇ ਸੰਤ ਪਰਮਜੀਤ ਸਿੰਘ ਨੇ ਉਸ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਮਾਨਵਤਾ ਦੀ ਸੇਵਾ ਨੂੰ ਪਹਿਲ ਦਿੰਦੇ ਸਨ ਅਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਦਰਸਾਏ ਰਸਤੇ ਤੇ ਚੱਲਣ ਦਾ ਸੰਦੇਸ਼ ਦਿੰਦੇ ਸਨ। ਇਸ ਮੌਕੇ ਗੁਰਨੀਤ ਸਾਹਨੀ, ਪ੍ਰਦੀਪਪਾਲ, ਬੇਅੰਤ ਸਿੰਘ ਮਾਵੀ, ਪਵਨਦੀਪ ਸਿੰਘ, ਤਰਨਜੋਤ ਸਿੰਘ ਸਿੱਧੂ, ਪ੍ਰਧਾਨ ਸਾਧੂ ਰਾਮ ਭਟਮਾਜਰਾ, ਰਜਿੰਦਰ ਸਿੰਘ ਗਰੇਵਾਲ, ਗੁਰਦੇਵ ਸਿੰਘ ਡੰਘੇੜੀਆਂ, ਮਹਿੰਦਰ ਸਿੰਘ ਮਨੇਜਰ, ਮੋਹਨ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Advertisement
Tags :
Ammy Virkpollywoodpunjab newspunjabi singer
Show comments