ਗਾਇਕ ਜਵੰਦਾ ਦੀ ਸਿਹਤ ’ਚ ਨਹੀਂ ਹੋ ਰਿਹਾ ਸੁਧਾਰ
ਅੱਠ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਪਿਛਲੇ ਦੋ ਦਿਨਾਂ ਤੋਂ ਜਵੰਦਾ ਦੀ ਸਿਹਤ ਬਾਰੇ ਕੋਈ...
Advertisement
ਅੱਠ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਪਿਛਲੇ ਦੋ ਦਿਨਾਂ ਤੋਂ ਜਵੰਦਾ ਦੀ ਸਿਹਤ ਬਾਰੇ ਕੋਈ ਵਿਸ਼ੇਸ਼ ਜਾਣਕਾਰੀ ਦੇਣ ਦੀ ਥਾਂ ਉਨ੍ਹਾਂ ਦੀ ਹਾਲਤ ਪਹਿਲਾਂ ਵਰਗੀ ਹੀ ਬਣੀ ਹੋਣ ਬਾਰੇ ਆਖਿਆ ਜਾ ਰਿਹਾ ਹੈ। 27 ਸਤੰਬਰ ਨੂੰ ਬੱਦੀ ਤੋਂ ਸ਼ਿਮਲਾ ਜਾਂਦਿਆਂ ਮੋਟਰਸਾਈਕਲ ਸਵਾਰ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ। ਉਸੇ ਦਿਨ ਤੋਂ ਜਵੰਦਾ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜਵੰਦਾ ਦੇ ਸਿਰ, ਗਰਦਨ ਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਹਨ। ਉਹ ਬੇਹੋਸ਼ ਹਨ ਤੇ ਉਨ੍ਹਾਂ ਦੇ ਹੱਥ ਪੈਰ ਵੀ ਕੰਮ ਨਹੀਂ ਕਰ ਰਹੇ।
Advertisement
Advertisement