ਗਾਇਕ ਖ਼ਾਨ ਸਾਬ ਦੇ ਪਿਤਾ ਦਾ ਦੇਹਾਂਤ
ਪੰਜਾਬੀ ਗਾਇਕ ਖ਼ਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (63) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸਰਬਰ ਗੁਲਾਮ ਸੱਬਾ ਨੇ ਦੱਸਿਆ ਕਿ ਭਲਕੇ ਉਨ੍ਹਾਂ ਦੇ ਪਿੰਡ ਭੰਡਾਲ ਦੋਨਾ ਵਿੱਚ ਇਕਬਾਲ ਮੁਹੰਮਦ ਨੂੰ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਗਾਇਕ...
Advertisement
ਪੰਜਾਬੀ ਗਾਇਕ ਖ਼ਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (63) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸਰਬਰ ਗੁਲਾਮ ਸੱਬਾ ਨੇ ਦੱਸਿਆ ਕਿ ਭਲਕੇ ਉਨ੍ਹਾਂ ਦੇ ਪਿੰਡ ਭੰਡਾਲ ਦੋਨਾ ਵਿੱਚ ਇਕਬਾਲ ਮੁਹੰਮਦ ਨੂੰ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਗਾਇਕ ਦੀ ਮਾਤਾ ਸਲਮਾ ਪ੍ਰਵੀਨ ਦਾ ਵੀ ਕੁਝ ਦਿਨ ਪਹਿਲਾ ਦੇਹਾਂਤ ਹੋ ਗਿਆ ਸੀ। ਖ਼ਾਨ ਸਾਬ ਦੇ ਪਿਤਾ ਇੱਥੋਂ ਦੇ ਪ੍ਰੀਤ ਨਗਰ ਵਿੱਚ ਰਹਿੰਦੇ ਹਨ। ਇਕਬਾਲ ਮੁਹੰਮਦ ਦੀ ਮੌਤ ’ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Advertisement
Advertisement