ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਜੁਲਾਈ
ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਅੱਜ ਹੋਰ ਵੀ ਨਾਜ਼ੁਕ ਹੋ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਮਾਡਲ ਟਾਊਨ ਸਥਿਤ ਦੀਪ ਹਸਪਤਾਲ ’ਚ ਦਾਖਲ ਛਿੰਦਾ ਨੂੰ ਅੱਜ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਲੇ ਵੀ ਉਨ੍ਹਾਂ ਦੀ ਹਾਲਤ ’ਚ ਕੋਈ ਸੁਧਾਰ ਨਹੀਂ ਹੈ। ਡਾਕਟਰਾਂ ਨੇ ਫਿਲਹਾਲ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੈ। ਬੀਤੇ ਦਿਨੀਂ ਛਿੰਦਾ ਦਾ ਫੂਡ ਪਾਈਪ ਦਾ ਅਪ੍ਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਇਨਫੈਕਸ਼ਨ ਵੱਧ ਗਈ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ’ਚ ਦਿੱਕਤ ਹੋਣ ਲੱਗੀ। ਉਨ੍ਹਾਂ ਨੂੰ ਦੀਪ ਹਸਪਤਾਲ ਅਤੇ ਹੁਣ ਡੀਐੱਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੁਰਿੰਦਰ ਛਿੰਦਾ ਦੀ ਸਿਹਤ ਖਰਾਬ ਹੋਣ ਮਗਰੋਂ ਸਾਥੀ ਕਲਾਕਾਰ ਉਨ੍ਹਾਂ ਦਾ ਪਤਾ ਲੈਣ ਹਸਪਤਾਲ ਪੁੱਜ ਰਹੇ ਹਨ।