ਸਿੰਘੂ ਕਤਲ ਕਾਂਡ: ਪੰਜਾਬ ਸਰਕਾਰ ਨੇ ਜਾਂਚ ਲਈ ਸਿਟ ਬਣਾਈ

ਏਡੀਜੀਪੀ ਵਰਿੰਦਰ ਕੁਮਾਰ ਹੋਣਗੇ ਸਿਟ ਦੇ ਮੁਖੀ

ਸਿੰਘੂ ਕਤਲ ਕਾਂਡ: ਪੰਜਾਬ ਸਰਕਾਰ ਨੇ ਜਾਂਚ ਲਈ ਸਿਟ ਬਣਾਈ

ਦਵਿੰਦਰ ਪਾਲ

ਚੰਡੀਗੜ੍ਹ, 20 ਅਕਤੂਬਰ

ਪੰਜਾਬ ਪੁਲੀਸ ਨੇ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਇਹ ਕਦਮ ਉਠਾਇਆ ਹੈ। ਲਖਬੀਰ ਸਿੰਘ ਦੀ ਭੈਣ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸਰਕਾਰ ਨੇ ਸਿਟ ਬਣਾਈ ਹੈ। ਡੀਜੀਪੀ ਨੇ ਏਡੀਜੀਪੀ ਕਮ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਦੀ ਅਗਵਾਈ ਹੇਠ ਸਿਟ ਦਾ ਗਠਨ ਕੀਤਾ ਹੈ ਜਿਸ ’ਚ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਇੰਦਰਬੀਰ ਸਿੰਘ ਅਤੇ ਤਰਨ ਤਾਰਨ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਮੈਂਬਰ ਹੋਣਗੇ। ਪੰਜਾਬ ਪੁਲੀਸ ਨੇ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਸਬੰਧੀ ਤੱਥ ਵੀ ਇਕੱਤਰ ਕਰਨੇ ਸ਼ੁਰੂ ਕਰ ਦਿੱਤੇ ਹਨ। ਪੁਲੀਸ ਵੱਲੋਂ ਨਿਹੰਗਾਂ ਦੇ ਪਿਛੋਕੜ ਅਤੇ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪੁਲੀਸ ਵੱਲੋਂ ਪੁਲੀਸ ਕੈਟ ਗੁਰਮੀਤ ਸਿੰਘ ਪਿੰਕੀ ਅਤੇ ਨਿਹੰਗ ਅਮਨ ਸਿੰਘ ਦੇ ਸਬੰਧਾਂ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਦੇ ਕਸੇਲ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ ਬਾਰਡਰ ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਹੈ ਕਿ ਏਡੀਜੀਪੀ-ਕਮ-ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ਵਿੱਚ ਤਾਇਨਾਤ ਹੋਰ ਕਿਸੇ ਵੀ ਪੁਲੀਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ਵਿੱਚ ਵਧੀਕ ਡੀਜੀਪੀ ਪੰਜਾਬ ਪੁਲੀਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਦੇ ਸਮਰੱਥ ਹਨ। ਸੂਤਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਪੁਲੀਸ ਵੱਲੋਂ ਲਗਾਤਾਰ ਜੇਲ੍ਹਾਂ ਅਤੇ ਥਾਣਿਆਂ ਤੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਨਿਹੰਗ ਅਮਨ ਸਿੰਘ ਬਾਰੇ ਹਾਲ ਦੀ ਘੜੀ ਪੁਲੀਸ ਦੇ ਹੱਥ ਕੋਈ ਜ਼ਿਆਦਾ ਵੱਡੇ ਸਬੂਤ ਨਹੀਂ ਲੱਗੇ ਹਨ। ਪੁਲੀਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਪੁਲੀਸ ਕੈਟ ਗੁਰਮੀਤ ਸਿੰਘ ਪਿੰਕੀ ਦਾ ਸੰਪਰਕ ਨਿਹੰਗਾਂ ਨਾਲ ਕਿਵੇਂ ਅਤੇ ਕਿੱਥੇ ਹੋਇਆ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਜੇਲ੍ਹ ਵਿੱਚ ਅਮਨ ਸਿੰਘ ਅਤੇ ਪਿੰਕੀ ਦੇ ਇਕੱਠਿਆਂ ਬੰਦ ਰਹਿਣ ਸਬੰਧੀ ਹੁਣ ਤੱਕ ਕੋਈ ਠੋਸ ਤੱਥ ਸਾਹਮਣੇ ਨਹੀਂ ਆਇਆ ਪਰ ਮੁਲਾਕਾਤ ਕੀਤੇ ਜਾਣ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ।

ਬਾਬਾ ਅਮਨ ਸਿੰਘ ਖਿਲਾਫ ਦਰਜ ਹੈ ਨਸ਼ਾ ਵਿਰੋਧੀ ਐਕਟ ਤਹਿਤ ਕੇਸ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸਿੰਘੂ ਬਾਰਡਰ ਮੋਰਚੇ ’ਤੇ ਲਖਬੀਰ ਸਿੰਘ ਨਾਂ ਦੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਨਿਹੰਗਾਂ ਨੂੰ ਪੁਲੀਸ ਅੱਗੇ ਆਤਮ ਸਮਰਪਣ ਲਈ ਮਨਾਉਣ ਵਾਲੇ ਬਾਬਾ ਅਮਨ ਸਿੰਘ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਹੈ। ਕੇਂਦਰੀ ਮੰਤਰੀਆਂ ਕੋਲ ਜਾ ਕੇ ਮੀਟਿੰਗਾਂ ਕਰਨ ਵਾਲੇ ਨਿਹੰਗ ਅਮਨ ਸਿੰਘ ਖਿਲਾਫ਼ ਮਹਿਲ ਕਲਾਂ ਪੁਲੀਸ ਨੇ 14 ਜਨਵਰੀ 2018 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਬਾਬਾ ਅਮਨ ਸਿੰਘ ਦਾ ਨਾਂ ਸਾਹਮਣੇ ਆਇਆ, ਜਿਸ ਕਰਕੇ ਉਸ ਨੂੰ ਕੇਸ ਸ਼ਾਮਲ ਕਰ ਲਿਆ ਗਿਆ। ਬਾਬਾ ਅਮਨ ਸਿੰਘ ਨੂੰ ਮਗਰੋਂ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ। ਸੂਤਰਾਂ ਮੁਤਾਬਕ ਪੁਲੀਸ ਵੱਲੋਂ ਉਸ ਕੇਸ ਵਿੱਚ ਅਜੇ ਕੋਰਟ ਵਿੱਚ ਚਲਾਨ ਪੇਸ਼ ਕਰਨਾ ਬਾਕੀ ਹੈ। ਬਾਬੇ ਦਾ ਜੱਦੀ ਪਿੰਡ ਬੱਬਨਪੁਰ, ਧੂਰੀ (ਪੰਜਾਬ) ਹੈ। ਉਸ ਨੂੰ 2018 ਵਿੱਚ ਹੀ ਮਾਪਿਆਂ ਨੇ ਘਰੋਂ ਬੇਦਖ਼ਲ ਕਰ ਦਿੱਤਾ ਸੀ। ਦੱਸਿਆ ਗਿਆ ਹੈ ਕਿ ਉਹ ਪਹਿਲਾਂ ਕਬੱਡੀ ਦਾ ਖਿਡਾਰੀ ਸੀ ਤੇ ਜਵਾਨ ਹੋਣ ਤੱਕ ਨਿਹੰਗ ਸਿੰਘਾਂ ਦੇ ਸੰਪਰਕ ਵਿੱਚ ਆ ਗਿਆ। ਬਾਬਾ ਅਮਨ ਸਿੰਘ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਹੋਰਨਾਂ ਭਾਜਪਾ ਆਗੂਆਂ ਨਾਲ ਕੀਤੀਆਂ ਮੀਟਿੰਗਾਂ ਦੀਆਂ ਤਸਵੀਰਾਂ ਜਨਤਕ ਹੋਣ ਮਗਰੋਂ ਸੁਰਖੀਆਂ ਵਿੱਚ ਆਇਆ ਹੈ। ਹਾਲਾਂਕਿ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਬਾਬਾ ਅਮਨ ਸਿੰਘ ਦੇ ਪੱਖ ਦੀ ਸੰਗਤ ਵੱਲੋਂ ਉਡੀਕ ਕੀਤੀ ਜਾ ਰਹੀ ਹੈ।

ਕਿਸਾਨਾਂ ਨੇ ਪੰਜ ਮੈਂਬਰੀ ਤੱਥ ਖੋਜ ਕਮੇਟੀ ਬਣਾਈ

ਨਵੀਂ ਦਿੱਲੀ (ਪੱਤਰ ਪ੍ਰੇਰਕ): ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਮੀਟਿੰਗ ਕਰਕੇ 15 ਅਕਤੂਬਰ ਨੂੰ ਸਿੰਘੂ ਮੋਰਚੇ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਲਖਬੀਰ ਸਿੰਘ ਨਾਲ ਜੁੜੇ ਵੱਖ ਵੱਖ ਪਹਿਲੂਆਂ ਦੀ ਜਾਂਚ ਲਈ ਪੰਜ ਮੈਂਬਰੀ ਤੱਥ ਖੋਜ ਕਮੇਟੀ ਬਣਾਈ ਹੈ। ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਕਮੇਟੀ ’ਚ ਕੰਵਲਪ੍ਰੀਤ ਸਿੰਘ ਪੰਨੂ, ਬਲਦੇਵ ਸਿੰਘ, ਕਾਕਾ ਸਿੰਘ, ਪ੍ਰਗਟ ਸਿੰਘ ਅਤੇ ਜਤਿੰਦਰ ਸਿੰਘ ਛੀਨਾ ਨੂੰ ਸ਼ਾਮਲ ਕੀਤਾ ਗਿਆ ਹੈ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਇਹ ਫ਼ੈਸਲੇ ਲਏ ਗਏ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਇਸ ਕਾਂਡ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਮੰਗ ਵੀ ਕੀਤੀ ਹੈ। ਇਸ ਦੌਰਾਨ ਕਿਸਾਨਾਂ  ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਰਕਾਰ ਦੀਆਂ ਮੋਰਚੇ ਖਿਲਾਫ਼ ਚੱਲ ਰਹੀਆਂ ਸਾਜ਼ਿਸ਼ਾਂ ਨੂੰ ਫੇਲ੍ਹ ਕਰਨ ਲਈ ਵੱਡੀ ਗਿਣਤੀ ’ਚ ਪਹੁੰਚ ਕੇ ਮੋਰਚਿਆਂ ਨੂੰ ਮਜ਼ਬੂਤ ਕਰਨ। ਉਧਰ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਹੁਸੈਨੀਵਾਲਾ ’ਚ 24 ਅਕਤੂਬਰ ਨੂੰ ਜਲਪ੍ਰਵਾਹ ਕਰਨ ਲਈ ਮਾਝੇ, ਮਾਲਵੇ ਅਤੇ ਦੁਆਬੇ ’ਚ ‘ਕਲਸ਼ ਯਾਤਰਾ’ ਕੱਢਣ ਦਾ ਫੈਸਲਾ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All