DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਐੱਸ ਆਈ ਆਰ ਅਮਲ ਗ਼ੈਰ-ਕਾਨੂੰਨੀ ਕਰਾਰ

ਕੇਂਦਰੀ ਸਿੰਘ ਸਭਾ ਨੇ ਵੋਟਰਾਂ ਦੇ ਹੱਕਾਂ ਅਤੇ ਚੋਣ ਕਮਿਸ਼ਨ ਦੀ ਪਾਰਦਰਸ਼ਤਾ ਦੀ ਅਣਦੇਖੀ ਦੇ ਦੋਸ਼ਾਂ ਦੀ ਜਾਂਚ ਮੰਗੀ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਕੇਂਦਰੀ ਸਿੰਘ ਸਭਾ ਵੱਲੋਂ ਕਰਵਾਏ ਸੈਮੀਨਾਰ ਦੀ ਝਲਕ।
Advertisement

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ‘ਪਿੰਡ ਬਚਾਓ, ਪੰਜਾਬ ਬਚਾਓ’ ਦੇ ਸਹਿਯੋਗ ਨਾਲ ਚੰਡੀਗੜ੍ਹ ਵਿੱਚ ਐੱਸ ਆਈ ਆਰ ਪ੍ਰਕਿਰਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਜਸਟਿਸ ਰਣਜੀਤ ਸਿੰਘ ਨੇ ਕੀਤੀ। ਸੈਮੀਨਾਰ ਵਿੱਚ ਐੱਸ ਆਈ ਆਰ ਪ੍ਰਕਿਰਿਆ ’ਤੇ ਸਵਾਲ ਉਠਾਉਂਦਿਆਂ ਮੰਗ ਕੀਤੀ ਗਈ ਕਿ ਵੋਟਰਾਂ ਦੇ ਅਧਿਕਾਰਾਂ, ਕਾਨੂੰਨੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਪਾਰਦਰਸ਼ਤਾ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਡਾ. ਪਿਆਰਾ ਲਾਲ ਗਰਗ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਨਾਮ ਜੋੜਨ ਅਤੇ ਹਟਾਉਣ ਦੀਆਂ ਕਾਨੂੰਨੀ ਸ਼ਕਤੀਆਂ ਨੂੰ ਕੇਂਦਰੀਕ੍ਰਿਤ ਕਰ ਕੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੀ ਭੂਮਿਕਾ ਸੀਮਿਤ ਕੀਤੀ ਗਈ ਹੈ। ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਵੋਟਰਾਂ ਦੇ ਨਾਮ ਕੱਟਣ, ਉਨ੍ਹਾਂ ਨੂੰ ਸੁਣਵਾਈ ਦਾ ਮੌਕਾ ਨਾ ਦੇਣ ਅਤੇ ਵਾਧੂ ਦਸਤਾਵੇਜ਼ਾਂ ਦੀ ਮੰਗ ਕਰਨ ਵਰਗੀਆਂ ਕਾਰਵਾਈਆਂ ਲੋਕਤੰਤਰੀ ਹੱਕਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।

Advertisement

ਸਰਫੁਦੀਨ ਅਹਿਮਦ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਦੀ ਜਾਂਚ ਕਰ ਕੇ ਜਵਾਬਦੇਹੀ ਤੈਅ ਕੀਤੀ ਜਾਵੇ। ਸੈਮੀਨਾਰ ਵਿੱਚ ਜਗਜੀਤ ਸਿੰਘ ਰਤਨਗੜ੍ਹ, ਡਾ. ਖੁਸ਼ਹਾਲ ਸਿੰਘ, ਕਰੈਨਲ ਸਿੰਘ ਜਖੇਪਲ, ਹਮੀਰ ਸਿੰਘ, ਦੀਪਕ ਚਰਨਾਥਲ, ਮਨਪ੍ਰੀਤ ਕੌਰ ਰਾਜਪੁਰਾ, ਕੈਪਟਨ ਵਿਕਰਮ ਸਿੰਘ ਬਾਜਵਾ, ਰਾਜਵਿੰਦਰ ਸਿੰਘ ਰਾਹੀ, ਡਾ. ਬਹਾਦਰ ਸਿੰਘ, ਕਰਨਲ ਜਗਤਾਰ ਸਿੰਘ ਮੁਲਤਾਨੀ ਸ਼ਾਮਲ ਹੋਏ।

Advertisement

Advertisement
×