ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਨੂੰ ਚੰਗਾ ਹੁਲਾਰਾ ਮਿਲ ਰਿਹਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ 11 ਤੇ 12 ਜੁਲਾਈ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਾਏ ਗਏ। ਇਸ ਦੌਰਾਨ ਸੂਬੇ ਦੇ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ। ਇਸ ਬਾਰੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਵਿੱਚ ਬੀ ਐੱਲ ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ। ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਉਹ ਤੁਰੰਤ ਆਪਣੇ ਸਬੰਧਤ ਬੀ ਐੱਲ ਓਜ਼ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਿਹੜਾ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏਗਾ, ਉਸ ਦਾ ਨਾਮ ਵੋਟਰ ਸੂਚੀ ’ਚੋਂ ਕੱਟ ਦਿੱਤਾ ਜਾਵੇਗਾ। ਇਸ ਲਈ ਸਾਰੇ ਯੋਗ ਵੋਟਰ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣਾ ਨਾਮ ਸ਼ਾਮਲ ਕਰਾਉਣ ਲਈ ਗਣਨਾ ਫਾਰਮ ਬੀ ਐੱਲ ਓਜ਼ ਕੋਲ ਜਮ੍ਹਾਂ ਕਰਵਾ ਦੇਣ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

