ਸਿਰਸਾ ਨੂੰ ਸਿਰ ’ਤੇ ਬੰਦੂਕ ਰੱਖ ਕੇ ਭਾਜਪਾ ’ਚ ਸ਼ਾਮਲ ਕੀਤਾ ਗਿਆ: ਸੁਖਬੀਰ ਬਾਦਲ

ਪਾਲ ਸਿੰਘ ਨੌਲੀ

ਜਲੰਧਰ, 2 ਦੰਸਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਦੇ ਸਿਰ ’ਤੇ ਬੰਦੂਕ ਰੱਖ ਕੇ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਦੋ ਦਿਨ ਪਹਿਲਾ ਸਿਰਸਾ ਨੇ ਵਟਸਐਪ ਕਰਕੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਜਾਂ ਤਾਂ ਜੇਲ੍ਹ ਜਾਣ ਨੂੰ ਤਿਆਰ ਹੋ ਜਾਉ ਜਾਂ ਫਿਰ ਅਕਾਲੀ ਦਲ ਛੱਡ ਦਿਉ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕੇਂਦਰ ਸਰਕਾਰ ’ਤੇ ਕੀਤੇ ਤਿੱਖੇ ਹਮਲੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਸਿਰਸਾ ਦੇ ਸਾਰੇ ਪਰਿਵਾਰ ਵਿਰੁੱਧ ਕੇਸ ਦਰਜ ਕਰਨ ਅਤੇ ਕਾਰੋਬਾਰ ’ਤੇ ਸਿੰਕਜ਼ਾ ਕੱਸਣ ਦੀ ਦਿੱਤੀ ਧਮਕੀ ਦਿੱਤੀ ਸੀ।ਸ੍ਰੀ ਬਾਦਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All