ਗੁਰਦੁਆਰੇ ਨੂੰ ਬਚਾਉਣ ਲਈ ਸਿਰਸਾ ਵੱਲੋਂ ਗੜਗੱਜ ਨੂੰ ਪੱਤਰ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਜੁਲਾਈ ਲੋਕ ਭਲਾਈ ਇਨਸਾਫ ਵੈਲਫੇਅਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਦੇ ਪਿੰਡ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
Advertisement
ਲੋਕ ਭਲਾਈ ਇਨਸਾਫ ਵੈਲਫੇਅਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਦੇ ਪਿੰਡ ਵੜੈਚ ਵਿੱਚ ਗੁਰਦੁਆਰੇ ਨੂੰ ਬਚਾਉਣ ਲਈ ਤੁਰੰਤ ਉਪਰਾਲੇ ਕੀਤੇ ਜਾਣ। ਸ੍ਰੀ ਸਿਰਸਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਪੱਤਰ ਤੇ ਮੀਡੀਆ ਰਾਹੀਂ ਦੁਹਾਈ ਦੇਣ ਦੇ ਨਾਲ ਨਾਲ ਅਦਾਲਤ ਦਾ ਵੀ ਦਰਵਾਜ਼ਾ ਖੜਕਾਇਆ ਜਾ ਚੁੱਕਿਆ ਹੈ ਪਰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਤੰਤਰ ਵੀ ਡੇਰੇ ਦੇ ਪ੍ਰਭਾਵ ਹੇਠ ਹੈ ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਗੁਰਦੁਆਰੇ ਨੂੰ ਹਟਾਉਣ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਕੋਲ ਵੀ ਹੈ ਪਰ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਗੁਰਦੁਆਰੇ ਨੂੰ ਬਚਾਉਣ ਲਈ ਉਪਰਾਲੇ ਕਰਨ ਅਤੇ ਇਸ ਦੀ ਪੜਤਾਲ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Advertisement
×