Advertisement
‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਨੀਸ਼ ਸਿਸੋਦੀਆ ਅੱਜ ਇੱਥੇ ਜੇ ਪੀ ਨਗਰ ਸਥਿਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਘਰ ਪਹੁੰਚ ਅਤੇ ਸਾਬਕਾ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੂੰ ਹੌਸਲਾ ਦਿੱਤਾ।
ਇਸ ਮੌਕੇ ਮੋਹਿੰਦਰ ਭਗਤ ਦੇ ਭਰਾ ਅਸ਼ਵਨੀ ਭਗਤ, ਪੁੱਤਰ ਅਤੁਲ ਭਗਤ, ਭਤੀਜਾ ਚੰਦਨ ਭਗਤ ਸਮੇਤ ਪਰਿਵਾਰ ਦੇ ਹੋਰ ਮੈਂਬਰ ਮੌਜੂਦ ਸਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਨੀਸ਼ ਸਿਸੋਦੀਆ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement
Advertisement
×

