DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਢੇ ਚਾਰ ਕਿਲੋ ਹੈਰੋਇਨ ਸਣੇ ਛੇ ਗ੍ਰਿਫ਼ਤਾਰ

ਟ੍ਰਿਬਿਊਨ ਨਿਉਜ ਸਰਵਿਸ ਅੰਮ੍ਰਿਤਸਰ, 10 ਜੂਨ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਅਰਸ਼ਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਸਬੰਧਤ 6 ਕਾਰਕੁਨਾਂ ਨੂੰ ਲਗਪਗ 4.5 ਕਿਲੋ ਹੈਰੋਇਨ ਅਤੇ 8.7 ਲੱਖ ਰੁਪਏ ਡਰੱਗ ਮਨੀ...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਉਜ ਸਰਵਿਸ

ਅੰਮ੍ਰਿਤਸਰ, 10 ਜੂਨ

Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਅਰਸ਼ਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਸਬੰਧਤ 6 ਕਾਰਕੁਨਾਂ ਨੂੰ ਲਗਪਗ 4.5 ਕਿਲੋ ਹੈਰੋਇਨ ਅਤੇ 8.7 ਲੱਖ ਰੁਪਏ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਕਰਨ (25) ਵਾਸੀ ਅਲਗੋਂ ਖੁਰਦ ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ਼ (22) ਵਾਸੀ ਮਹਿੰਦੀਪੁਰ ਤਰਨ ਤਾਰਨ, ਗੁਰਮੀਤ ਸਿੰਘ ਉਰਫ਼ ਗੀਤੂ (24) ਵਾਸੀ ਸੁਖੇਰਾ ਬੋਦਲਾ ਫ਼ਾਜ਼ਿਲਕਾ, ਰਾਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ ਤਰਨਤਾਰਨ ਵਜੋਂ ਹੋਈ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ ਤੇ ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Advertisement
×