ਆਸ਼ਾ ਵਰਕਰਾਂ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਮਨਜ਼ੂਰ
ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ‘ਐੱਨ ਐੱਚ ਐੱਮ’ ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ ਏ.ਐੱਸ.ਐੱਚ.ਏ ਅਤੇ ਆਸ਼ਾ ਵਰਕਰਾਂ ਨੂੰ ਜਣੇਪੇ ਲਈ ਛੇ ਮਹੀਨੇ ਦੀ ਛੁੱਟੀ ਦੇਣ ਲਈ ਮਨਜ਼ੂਰੀ ਦੇ ਦਿੱਤੀ...
Advertisement
ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ‘ਐੱਨ ਐੱਚ ਐੱਮ’ ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ ਏ.ਐੱਸ.ਐੱਚ.ਏ ਅਤੇ ਆਸ਼ਾ ਵਰਕਰਾਂ ਨੂੰ ਜਣੇਪੇ ਲਈ ਛੇ ਮਹੀਨੇ ਦੀ ਛੁੱਟੀ ਦੇਣ ਲਈ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸ ਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਹੀ ਠੇਕੇ, ਸਲਾਹਕਾਰ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਮੈਟਰਨਿਟੀ ਬੈਨੀਫਿਟ ਲਈ ਪ੍ਰਵਾਨਗੀ ਦੇ ਦਿੱਤੀ ਹੈ।
Advertisement
Advertisement