ਪੱਤਰ ਪ੍ਰੇਰਕ
ਚੰਡੀਗੜ੍ਹ, 14 ਸਤੰਬਰ
ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਮੁੜ ਵਧਾ ਦਿੱਤੀ ਹੈ। ਅਧਿਕਾਰਤ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਪੱਤਰ ਮੁਤਾਬਕ ਤਨਖਾਹ ਕਮਿਸ਼ਨ ਦੀ ਮਿਆਦ ਹੁਣ 31 ਦਸੰਬਰ 2021 ਤੱਕ ਕਰ ਦਿੱਤੀ ਗਈ ਹੈ। ਤਨਖਾਹ ਕਮਿਸ਼ਨ ਦੀ ਮਿਆਦ ਵਧਾਉਣ ਨਾਲ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਵਧਦੀ ਹੀ ਜਾ ਰਹੀ ਹੈ।