ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਨੇ ਅੱਜ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਇੱਕ ਵਾਰ ਫਿਰ ਤੋਂ ਵਧਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪੱਤਰ ਮੁਤਾਬਕ ਤਨਖਾਹ ਕਮਿਸ਼ਨ ਦੀ ਮਿਆਦ ਹੁਣ 31 ਦਸੰਬਰ 2021 ਤੱਕ ਕਰ ਦਿੱਤੀ ਗਈ ਹੈ। ਤਨਖਾਹ ਕਮਿਸ਼ਨ ਦੀ ਮਿਆਦ ਵਧਾਉਣ ਨਾਲ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਹੈ ਅਤੇ ਬੇਵਿਸ਼ਵਾਸੀ ਵਧਦੀ ਹੀ ਜਾ ਰਹੀ ਹੈ।