ਐੱਸਕੇਐੱਮ ਗੈ਼ਰ-ਰਾਜਨੀਤਕ ਵੱਲੋਂ ਸੰਘਰਸ਼ ਦਾ ਐਲਾਨ
ਲੈਂਡ ਪੂਲਿੰਗ ਨੂੰ ਲੈ ਕੇ ਵੱਡੇ ਘੋਲਾਂ ਦੀ ਤਿਆਰੀ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ਾਂ ਦੀਆਂ ਤਾਰੀਕਾਂ ਦਾ ਐਲਾਨ ਕਰਦਿਆਂ ਸੂਬਾ ਸਰਕਾਰ ਕੋਲੋਂ ਆਪਣੀਆਂ ਜ਼ਮੀਨਾਂ ਬਚਾਉਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ਾਂ...
Advertisement
ਲੈਂਡ ਪੂਲਿੰਗ ਨੂੰ ਲੈ ਕੇ ਵੱਡੇ ਘੋਲਾਂ ਦੀ ਤਿਆਰੀ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ਾਂ ਦੀਆਂ ਤਾਰੀਕਾਂ ਦਾ ਐਲਾਨ ਕਰਦਿਆਂ ਸੂਬਾ ਸਰਕਾਰ ਕੋਲੋਂ ਆਪਣੀਆਂ ਜ਼ਮੀਨਾਂ ਬਚਾਉਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ਾਂ ਦਾ ਪਿੜ ਬੰਨ੍ਹਣ ਲਈ ਦੇਸ਼ ਭਗਤ ਯਾਦਗਾਰ ਹਾਲ ਵਿੱਚ ਐੱਸਕੇਐੱਮ (ਗੈਰ ਰਾਜਨੀਤਕ) ਮੋਰਚੇ ਦੀ ਮੀਟਿੰਗ ਹੋਈ। ਕੌਮੀ ਇਨਸਾਫ ਮੋਰਚਾ ਵੱਲੋਂ 4 ਅਗਸਤ ਅਤੇ 15 ਅਗਸਤ ਨੂੰ ਦਿੱਤੇ ਗਏ ਪ੍ਰੋਗਰਾਮਾਂ ਦੀ ਹਮਾਇਤ ਕਰਦੇ ਹੋਏ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਦੇ ਵਿੱਚ 4 ਅਗਸਤ ਨੂੰ ਡੀਸੀ ਦਫਤਰਾਂ ਦੇ ਸਾਹਮਣੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ 15 ਅਗਸਤ ਨੂੰ ਕੌਮੀ ਇਨਸਾਫ ਮੋਰਚਾ ਮੁਹਾਲੀ ਵਿੱਚ ਵੱਡੀ ਗਿਣਤੀ ਦੇ ਵਿੱਚ ਕਿਸਾਨ ਪਹੁੰਚਣਗੇ। 8 ਅਗਸਤ ਨੂੰ ਡੀਸੀ ਦਫਤਰਾਂ ਅੱਗੇ ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਸਾੜੇ ਜਾਣਗੇ।
Advertisement
Advertisement