ਐੱਸਕੇਐੱਮ ਵੱਲੋਂ ਹਰਿਆਣਾ ਸਰਕਾਰ ਦੇ ਲੈਂਡ ਪੂਲਿੰਗ ਨੋਟੀਫ਼ਿਕੇਸ਼ਨ ਦਾ ਵਿਰੋਧ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਹਰਿਆਣਾ ਸਰਕਾਰ ਵੱਲੋਂ 35,500 ਏਕੜ ਖੇਤੀਬਾੜੀ ਜ਼ਮੀਨ ਲਈ ਲੈਂਡ ਪੂਲਿੰਗ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨਾਂ ਐਕਵਾਇਰ ਕੀਤੀਆਂ ਗਈਆਂ ਤਾਂ ਕਿਸਾਨਾਂ ਵੱਲੋਂ ਹਰਿਆਣਾ...
Advertisement
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਹਰਿਆਣਾ ਸਰਕਾਰ ਵੱਲੋਂ 35,500 ਏਕੜ ਖੇਤੀਬਾੜੀ ਜ਼ਮੀਨ ਲਈ ਲੈਂਡ ਪੂਲਿੰਗ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨਾਂ ਐਕਵਾਇਰ ਕੀਤੀਆਂ ਗਈਆਂ ਤਾਂ ਕਿਸਾਨਾਂ ਵੱਲੋਂ ਹਰਿਆਣਾ ਵਿੱਚ ਵੀ ਸੰਘਰਸ਼ ਵਿਢਿਆ ਜਾਵੇਗਾ। ਐੱਸਕੇਐੱਮ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣੀ ਪਈ ਹੈ। ਐੱਸਕੇਐੱਮ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦੇ ਫੈਸਲੇ ਸਬੰਧੀ 24 ਅਗਸਤ ਨੂੰ ਸਮਰਾਲਾ ਵਿਖੇ ਜਿੱਤ ਰੈਲੀ ਕਰਨ ਦਾ ਐਲਾਨ ਵੀ ਕੀਤਾ ਹੋਇਆ ਹੈ। ਐੱਸਕੇਐੱਮ ਆਗੂਆਂ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਇਹ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ। ਜੇ ਸਰਕਾਰ ਸਕੀਮ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਰਾਜ ਵਿੱਚ ਵੱਡੇ ਅਤੇ ਵਿਆਪਕ ਸੰਘਰਸ਼ ਹੋਣਗੇ।
Advertisement
Advertisement