DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Moga ਵਿੱਚ ਵੀ ਲੱਗੇ ‘ਚੰਨੀ ਲਿਆਓ, ਪੰਜਾਬ ਬਚਾਓ’ ਦੇ ਨਾਅਰੇ

ਕਾਂਗਰਸੀ ਵਰਕਰਾਂ ਵੱਲੋਂ ਰਾਜਾ ਵੜਿੰਗ ਅਤੇ ਬਘੇਲ ਦਾ ਵਿਰੋਧ 

  • fb
  • twitter
  • whatsapp
  • whatsapp
featured-img featured-img
ਮੋਗਾ ਵਿਖੇ ਚੰਨੀ ਅਤੇ ਬਘੇਲ ਦੀ ਆਮਦ ਮੌਕੇ ਮੀਟਿੰਗ ਹਾਲ ਦੇ ਬਾਹਰ ਕਾਂਗਰਸੀ ਵਰਕਰ ਨਾਅਰੇਬਾਜ਼ੀ ਕਰਦੇ ਹੋਏ — ਫ਼ੋਟੋ: ਹਰਦੀਪ ਸਿੰਘ
Advertisement

ਮੋਗਾ ਵਿਖੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਆਮਦ ਮੌਕੇ ਕਾਂਗਰਸ ਦਾ ਆਪਸੀ ਕਾਟੋ-ਕਲੇਸ਼ ਦੇਖਣ ਨੂੰ ਮਿਲਿਆ। ਕਾਂਗਰਸ ਦੇ ਦੋਵੇਂ ਆਗੂ ਇੱਥੇ ਥਾਪਰ ਨਰਸਿੰਗ ਹੋਮ ਵਿਖੇ ਜ਼ਿਲ੍ਹਾ ਕਾਂਗਰਸ ਨੇਤਾਵਾਂ ਨਾਲ ਬੈਠਕ ਕਰਨ ਲਈ ਆਏ ਸਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਹਰੀ ਸਿੰਘ ਖਾਈ ਸਮੇਤ ਵੜਿੰਗ ਧੜੇ ਦੇ ਸਾਰੇ ਆਗੂ ਤਾਂ ਹਾਜ਼ਰ ਸਨ ਪਰ ਧਰਮਕੋਟ ਦੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਅਤੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਤੋਂ ਇਲਾਵਾ ਚੰਨੀ ਸਮਰਥਕ ਮੰਨੇ ਜਾਂਦੇ ਕਿਸੇ ਵੀ ਜ਼ਿਲ੍ਹਾ ਆਗੂ ਨੂੰ ਮੀਟਿੰਗ ਦਾ ਸੱਦਾ ਨਹੀਂ ਦਿੱਤਾ ਗਿਆ।

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਅਗਵਾਈ ਹੇਠ ਚੱਲ ਰਹੀ ਇਸ ਬੈਠਕ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਸਥਾਨਕ ਆਗੂ ਅਤੇ ਵਰਕਰ ਮੀਟਿੰਗ ਵਾਲੀ ਜਗ੍ਹਾ ਪੁੱਜ ਗਏ ਅਤੇ ਰਾਜਾ ਵੜਿੰਗ ਅਤੇ ਬਘੇਲ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ। ਕਾਂਗਰਸ ਵਰਕਰ ਕਿਸੇ ਤਰ੍ਹਾਂ ਗੇਟ ਖੋਲ੍ਹ ਕੇ ਅੰਦਰ ਦਾਖ਼ਲ ਹੋ ਗਏ ਪਰ ਉਨ੍ਹਾਂ ਨੂੰ ਮੀਟਿੰਗ ਹਾਲ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ। ਨਾਅਰੇਬਾਜ਼ੀ ਦੌਰਾਨ ਜ਼ਿਲ੍ਹਾ ਪਰਿਸ਼ਦ ਚੋਣ ਲੜ ਚੁੱਕੇ ਕਾਂਗਰਸ ਦੇ ਟਕਸਾਲੀ ਵਰਕਰ ਗੁਰਵਿੰਦਰ ਸਿੰਘ ਜਵੰਦਾ, ਜੋਧਾ ਸਿੰਘ ਦੀਨਾ ਅਤੇ ਸਰਪੰਚ ਦਿਲਬਾਗ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਲੀਡਰਸ਼ਿਪ ਦੀ ਬਦਲੀ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਜਿੱਤਣਾ ਪੂਰੀ ਤਰ੍ਹਾਂ ਮੁਮਕਿਨ ਹੈ।

Advertisement

ਉਨ੍ਹਾਂ ਦੋਸ਼ ਲਗਾਇਆ ਕਿ ਧਰਮਕੋਟ, ਮੋਗਾ ਅਤੇ ਬਾਘਾਪੁਰਾਣਾ ਵਿੱਚ ਪੁਰਾਣੇ ਟਕਸਾਲੀ ਕਾਂਗਰਸੀਆਂ ਨੂੰ ਨੁਕਰੇ ਲਾ ਕੇ ਜ਼ਿਲ੍ਹਾ ਪ੍ਰਧਾਨ ਵੱਲੋਂ ਆਪਣੀ ਮਨਮਰਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਪ੍ਰਧਾਨ ਵੜਿੰਗ ਵਿੱਚ ਦਮ ਹੈ ਤਾਂ ਉਹ ਖੁੱਲ੍ਹੇ ਸੱਥਾਂ ਵਿੱਚ ਆ ਕੇ ਕਾਂਗਰਸ ਵਰਕਰਾਂ ਨਾਲ ਗੱਲ ਕਰਨ। ਉਨ੍ਹਾਂ ਕਿਹਾ ਕਿ ਭੂਪੇਸ਼ ਬਘੇਲ ਨੂੰ ਹਾਈਕਮਾਨ ਸਾਹਮਣੇ ਸੂਬੇ ਦੀ ਸਹੀ ਤਸਵੀਰ ਪੇਸ਼ ਕਰਨੀ ਚਾਹੀਦੀ ਹੈ ਅਤੇ ਜ਼ਮੀਨੀ ਪੱਧਰ ਉੱਤੇ ਵਰਕਰਾਂ ਨਾਲ ਸੰਵਾਦ ਕਰਨਾ ਚਾਹੀਦਾ ਹੈ।

Advertisement

ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਸੂਬੇ ਅੰਦਰ ਕਾਂਗਰਸ ਸਰਕਾਰ ਦੀ ਵਾਪਸੀ ਚਾਹੁੰਦੇ ਹਨ, ਪਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਿਨਾਂ ਇਹ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਖ਼ੁਦ ਪ੍ਰਧਾਨਗੀ ਦਾ ਤਿਆਗ ਕਰਕੇ ਕਾਂਗਰਸ ਦੀ ਇੱਕਜੁੱਟਤਾ ਲਈ ਕੁਰਬਾਨੀ ਦੇਣੀ ਚਾਹੀਦੀ ਹੈ।

Advertisement
×