ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਮਾਰਟ ਕਾਰਡ: ਕੈਬਨਿਟ ਮੰਤਰੀ ਨੇ ਅਧਿਕਾਰੀਆਂ ਦੀ ਲਾਈ ‘ਕਲਾਸ’

ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਨੂੰ ਦਿੱਤੀ ਚਿਤਾਵਨੀ/ਈਕੇਵਾਈਸੀ ਦਾ ਕੰਮ ਜਲਦ ਨੇਪਰੇ ਚਾੜ੍ਹਨ ਦੇ ਆਦੇਸ਼
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 8 ਜੁਲਾਈ

Advertisement

ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ 31 ਲੱਖ ਮੈਂਬਰਾਂ ਨੂੰ ਪਹਿਲੀ ਜੁਲਾਈ ਤੋਂ ਮੁਫ਼ਤ ਅਨਾਜ ਮਿਲਣਾ ਬੰਦ ਹੋ ਜਾਵੇਗਾ, ਕਿਉਂਕਿ ਇਨ੍ਹਾਂ ਲਾਭਪਾਤਰੀਆਂ ਵੱਲੋਂ ਹਾਲੇ ਤੱਕ ਈਕੇਵਾਈਸੀ ਪ੍ਰਮਾਣਿਕਤਾ ਨਹੀਂ ਕਰਵਾਈ ਗਈ।

ਇਸੇ ਨੂੰ ਲੈ ਕੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਦੀ ਕਲਾਸ ਲਗਾਈ ਅਤੇ ਇਸ ਪ੍ਰੀਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਸ੍ਰੀ ਕਟਾਰੂਚੱਕ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐੱਫਐੱਸਸੀਜ਼) ਨਾਲ ਵੀਡੀਓ ਕਾਨਫਰੰਸਿੰਗ ’ਤੇ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਲਾਭਪਾਤਰੀਆਂ ਦੇ ਈਕੇਵਾਈਸੀ ਜਲਦ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਅਗਲੇ ਹਫ਼ਤੇ ਮੁੜ ਤੋਂ ਮੀਟਿੰਗ ਸੱਦ ਲਈ ਹੈ।

ਕੇਂਦਰ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਦੇ 30 ਜੂਨ 2025 ਤੱਕ ਈਕੇਵਾਈਸੀ ਪ੍ਰਮਾਣਿਕਤਾ ਕਰਵਾਉਣ ਦੇ ਆਦੇਸ਼ ਦਿੱਤੇ ਸਨ ਪਰ ਪੰਜਾਬ ਵਿੱਚ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਦੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਹੋ ਸਕੀ ਹੈ।

ਜਦੋਂਕਿ 32 ਕਰੋੜ ਦੇ ਕਰੀਬ ਲਾਭਪਾਤਰੀਆਂ ਦੀ ਈਕੇਵਾਈਸੀ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਡੀਐੱਫਐੱਸਸੀ ਨੂੰ ਈਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਇਸ ਸਬੰਧ ਵਿੱਚ ਕੋਈ ਵੀ ਲਾਪ੍ਰਵਾਹੀ ਪਾਈ ਜਾਂਦੀ ਹੈ ਤਾਂ ਡਿਪੂ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿੱਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਤੋਂ ਈਕੇਵਾਈਸੀ ਪ੍ਰਕਿਰਿਆ ਮੁਕੰਮਲ ਕਰਨ ਦੀ ਆਖਰੀ ਤਾਰੀਖ 31 ਅਗਸਤ ਤੱਕ ਵਧਾਉਣ ਦੀ ਅਪੀਲ ਕੀਤੀ ਜਾਵੇਗੀ।

Advertisement