ਕੁਲਦੀਪ ਭੁੱਲਰ
ਮੌੜ ਮੰਡੀ, 16 ਅਗਸਤ
ਇਲਾਕੇ ਵਿੱਚ ਸਮਾਜ ਸੇਵੀ ਵੱਜੋਂ ਵਿਚਰ ਰਹੇ ਮੌੜ ਇਲਾਕੇ ਦੇ ਪ੍ਰਸਿੱਧ ਉਦਯੋਗਪਤੀ ਮਨੋਜ ਕੁਮਾਰ ਮੌਜੀ ਭੱਠਿਆਂ ਵਾਲੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦੀ ਪ੍ਰੇਰਨਾਂ ਸਦਕਾ ਆਪ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਦਿਹਾਤੀ ਬਠਿੰਡਾ ਤੋਂ ਰੁਪਿੰਦਰ ਕੌਰ ਰੂਬੀ, ਗੜ੍ਹਸ਼ੰਕਰ ਤੋਂ ਜੈ ਕਿਸ਼ਨ ਸਿੰਘ ਰੋੜੀ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ , ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਆਦਿ ‘ਆਪ’ ਵਿੱਚ ਸ਼ਾਮਿਲ ਹੋਏ। ਮਨੋਜ ਕੁਮਾਰ ਮੌਜੀ ਨੇ ਕਿਹਾ ਕਿ ਭਾਵੇਂ ਬੀਤੇ ਸਮੇਂ ਪੰਜਾਬ ਅੰਦਰ ‘ਆਪ’ ਦੀ ਸਰਕਾਰ ਨਹੀਂ ਬਣ ਸਕੀ ਪਰੰਤੂ ਜਿਸ ਤਰ੍ਹਾਂ ਦਾ ਪਾਰਦਰਸ਼ੀ ਪ੍ਰਸ਼ਾਸਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤਾ ਗਿਆ ਹੈ, ਉਹ ਇਸ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਡਾ. ਨਾਜਰ ਸਿੰਘ ਅੰਮ੍ਰਿਤਸਰ, ਗੁਰਚਰਨ ਸਿੰਘ ਲਾਲੇਆਣਾ, ਡਾ. ਰਾਜਵੀਰ ਸਿੰਘ ਢਿੱਲੋਂ, ਗੁਰਦੀਪ ਸਿੰਘ ਤੂਰ ਆਦਿ ਵੀ ਹਾਜ਼ਰ ਸਨ।