ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ। ਇਸ ਤੋਂ ਪਹਿਲਾਂ 3,214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ।