ਪੰਜਾਬ ਦੀਆਂ ਮੰਡੀਆਂ ’ਚ ਲੱਗਣਗੇ ਸੋਲਰ ਪਲਾਂਟ
ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਨੂੰ ਗ੍ਰੀਨ ਐਨਰਜੀ ਨਾਲ ਜੋੜਦਿਆਂ ਉਨ੍ਹਾਂ ਵਿੱਚ ਸੋਲਰ ਪਲਾਂਟ ਲਾਏ ਜਾ ਰਹੇ ਹਨ। ਸ਼ੁਰੂਆਤ ਵਿੱਚ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ 24.42 ਕਰੋੜ ਰੁਪਏ ਨਾਲ ਪਲਾਂਟ ਲਾਏ ਜਾਣਗੇ। ਇਸ ਵਿੱਚ ਪਟਿਆਲਾ, ਜਲੰਧਰ, ਫਿਰੋਜ਼ਪੁਰ ਅਤੇ...
Advertisement
ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੀਆਂ ਮੰਡੀਆਂ ਨੂੰ ਗ੍ਰੀਨ ਐਨਰਜੀ ਨਾਲ ਜੋੜਦਿਆਂ ਉਨ੍ਹਾਂ ਵਿੱਚ ਸੋਲਰ ਪਲਾਂਟ ਲਾਏ ਜਾ ਰਹੇ ਹਨ। ਸ਼ੁਰੂਆਤ ਵਿੱਚ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ 24.42 ਕਰੋੜ ਰੁਪਏ ਨਾਲ ਪਲਾਂਟ ਲਾਏ ਜਾਣਗੇ। ਇਸ ਵਿੱਚ ਪਟਿਆਲਾ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ 40 ਵੱਖ-ਵੱਖ ਮੰਡੀਆਂ ਸ਼ਾਮਲ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਚਾਰ ਮੰਡੀਆਂ ਵਿੱਚ ਸੋਲਰ ਪਲਾਂਟ ਲਾਉਣ ਨਾਲ ਸਾਲਾਨਾ 8.33 ਕਰੋੜ ਰੁਪਏ ਦੀ ਬੱਚਤ ਹੋਵੇਗੀ। ਪ੍ਰਾਜੈਕਟ ਦੀ ਸ਼ੁਰੂਆਤ ਪਟਿਆਲਾ ਦੀਆਂ ਮੰਡੀਆਂ ਤੋਂ ਕਰ ਦਿੱਤੀ ਗਈ ਹੈ। ਪਟਿਆਲਾ ਦੀਆਂ 10 ਵੱਖ-ਵੱਖ ਮੰਡੀਆਂ ਵਿੱਚ 656 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ ਲਾਏ ਜਾਣਗੇ। ਲੁਧਿਆਣਾ ਦੀਆਂ 11 ਵੱਖ-ਵੱਖ ਮੰਡੀਆਂ ਵਿੱਚ ਤਕਰੀਬਨ 7.12 ਕਰੋੜ ਰੁਪਏ ਨਾਲ 757 ਕਿਲੋਵਾਟ ਸਮਰੱਥਾ ਦਾ ਪਲਾਂਟ ਲਾਇਆ ਜਾਵੇਗਾ।
Advertisement
Advertisement