ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜਾਸੂਸੀ ਦੇ ਦੋਸ਼ ਹੇਠ ਫ਼ੌਜੀ ਗ੍ਰਿਫ਼ਤਾਰ

ਮੁਹਾਲੀ ਦੀ ਅਦਾਲਤ ਨੇ ਛੇ ਦਿਨ ਦਾ ਪੁਲੀਸ ਰਿਮਾਂਡ ਦਿੱਤਾ
Advertisement

 ਕਰਮਜੀਤ ਸਿੰਘ ਚਿੱਲਾ

ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਪਾਕਿਸਤਾਨ ਲਈ ਜਾਸੂਸੀ ਦੇ ਕਥਿਤ ਦੋਸ਼ਾਂ ਤਹਿਤ ਇਕ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰੇਸ਼ਨ ਸੈੱਲ ਦੀ ਟੀਮ ਉਸ ਨੂੰ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁੱਲਾ ਦੇ ਉੜੀ ਖੇਤਰ ਤੋਂ ਗ੍ਰਿਫ਼ਤਾਰ ਕਰਕੇ ਲਿਆਈ ਹੈ। ਉਸ ਦੀ ਗ੍ਰਿਫ਼ਤਾਰੀ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੀ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦੇ ਗਏ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਉਰਫ਼ ਫ਼ੌਜੀ ਦੀ ਪੁੱਛ-ਪੜਤਾਲ ਮਗਰੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਉਕਤ ਸੈਨਿਕ ਅਤੇ ਸਾਬਕਾ ਫੌਜੀ ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਦੇ ਸਨ। ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੀ ਏਆਈਜੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਫ਼ੌਜੀ ਦੀ ਪਹਿਚਾਣ ਦਵਿੰਦਰ ਸਿੰਘ ਪਿੰਡ ਨਿਹਾਲਗੜ੍ਹ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਉਸ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਛੇ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisement

Advertisement