ਸਿਪਾਹੀ ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 12 ਜੁਲਾਈ ਕੇਂਦਰੀ ਜੇਲ੍ਹ ਦੇ ਸਿਪਾਹੀ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਜੀਵ ਕੁਮਾਰ ਦੀ ਅਗਵਾਈ ਹੇਠ ਜੇਲ੍ਹ ਅਮਲੇ ਵੱਲੋਂ ਜਦੋਂ ਚੈਕਿੰਗ ਕੀਤੀ ਗਈ ਤਾਂ ਆਈਆਰਬੀ ਦੇ ਮੁਲਾਜ਼ਮ ਜਗਦੀਪ...
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੁਲਾਈ
ਕੇਂਦਰੀ ਜੇਲ੍ਹ ਦੇ ਸਿਪਾਹੀ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਜੀਵ ਕੁਮਾਰ ਦੀ ਅਗਵਾਈ ਹੇਠ ਜੇਲ੍ਹ ਅਮਲੇ ਵੱਲੋਂ ਜਦੋਂ ਚੈਕਿੰਗ ਕੀਤੀ ਗਈ ਤਾਂ ਆਈਆਰਬੀ ਦੇ ਮੁਲਾਜ਼ਮ ਜਗਦੀਪ ਸਿੰਘ ਵਾਸੀ ਪਿੰਡ ਸੂਜਾਪੁਰ ਥਾਣਾ ਸੁਧਾਰ ਪਾਸੋਂ 30 ਗ੍ਰਾਮ ਤੰਬਾਕੂ ਅਤੇ 14 ਨਗ ਛੋਟੀਆਂ ਕੂਲ ਲਿੱਪ ਬਰਾਮਦ ਹੋਈਆਂ। ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਥਾਣਾ ਡਿਵੀਜ਼ਨ ਨੰਬਰ ਸੱਤ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।