ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ਹਾਦਸੇ ’ਚ ਜ਼ਖ਼ਮੀ ਫੌ਼ਜੀ ਨੇ ਦਮ ਤੋੜਿਆ

ਟਾਇਰ ਫਟਣ ਕਾਰਨ ਹਾਦਸਾਗ੍ਰਸਤ ਹੋੲੀ ਸੀ ਕਾਰ
Advertisement
ਪਿੰਡ ਸ਼ੇਰੋਂ ਵਿਚ ਸੜਕ ਹਾਦਸੇ ਵਿੱਚ ਜ਼ਖਮੀ ਫੌ਼ਜੀ ਜਵਾਨ ਹਸਪਤਾਲ ਵਿੱਚ ਰਾਤ ਵੇਲੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਵਾਸੀ ਚਾਂਗੀਆਂ (ਮਖੂ) ਵਜੋਂ ਹੋਈ ਹੈ| ਮ੍ਰਿਤਕ ਦੇ ਤਾਇਆ ਗੁਰਦੀਪ ਸਿੰਘ ਨੇ ਦੱਸਿਆ ਕਿ ਸ੍ਰੀਨਗਰ ਦੇ ਬਾਰਾਮੂਲਾ ਸੈਕਟਰ ਵਿੱਚ ਫੌਜ ਵਿੱਚ ਡਿਊਟੀ ਕਰਦਾ ਅੰਮ੍ਰਿਤਪਾਲ ਸਿੰਘ ਹਾਲੇ 8 ਅਗਸਤ ਨੂੰ ਹੀ ਇਕ ਮਹੀਨੇ ਦੀ ਛੁੱਟੀ ’ਤੇ ਆਇਆ ਸੀ| ਉਸ ਦਾ ਅੱਠ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਹ ਕੱਲ੍ਹ ਅੰਮ੍ਰਿਤਸਰ ਤੋਂ ਆਪਣੇ ਕਿਸੇ ਰਿਸ਼ਤੇਦਾਰ ਦੀ ਸਿਹਤ ਦਾ ਹਾਲ ਜਾਣਨ ਉਪਰੰਤ ਆਪਣੀ ਪਤਨੀ ਕੰਵਲਜੀਤ ਕੌਰ ਨਾਲ ਘਰ ਪਰਤ ਰਿਹਾ ਸੀ ਕਿ ਸ਼ੇਰੋਂ ਨੇੜੇ ਅਚਾਨਕ ਉਸ ਦੀ ਕਾਰ ਦਾ ਟਾਇਰ ਫਟ ਗਿਆ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਨੈਸ਼ਨਲ ਹਾਈਵੇਅ ਦੇ ਡਿਵਾਈਡਰ ਨਾਲ ਖਹਿ ਕੇ ਪਲਟ ਗਈ| ਇਸ ਹਾਦਸੇ ਕਾਰਨ ਅੰਮ੍ਰਿਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ| ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲੀਸ ਨੇ ਬੀਐੱਨਐੱਸਐੱਸ ਦੀ ਦਫ਼ਾ 194 ਅਧੀਨ ਕੇਸ ਦਰਜ ਕੀਤਾ ਹੈ| ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਤਰਨ ਤਾਰਨ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ| ਇਸ ਹਾਦਸੇ ਵਿੱਚ ਅੰਮ੍ਰਿਤਪਾਲ ਦੀ ਪਤਨੀ ਕੰਵਲਜੀਤ ਕੌਰ ਦੇ ਮਾਮੂਲੀ ਸੱਟਾਂ ਲੱਗੀਆਂ| ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ।

 

Advertisement

 

 

Advertisement