ਫਗਵਾੜਾ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ। ਇੱਥੇ ਗੱਲਬਾਤ ਕਰਦਿਆਂ ਅੱਜ ਕੇੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਲੋਕਾਂ ਨੂੰ ਵਿਦੇਸ਼ ਜਾਣ ਲਈ ਲੰਮਾਂ ਸਫ਼ਰ ਤੈਅ ਕਰਕੇ ਦਿੱਲੀ ਜਾਣਾ ਪੈਂਦਾ ਹੈ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਆਦਮਪੁਰ ਦੇ ਹਵਾਈ ਅੱਡੇ ਨੂੰ ਮੁੜ ਚਾਲੂ ਕਰਵਾਇਆ ਜਾਵੇੇ। ਉਨ੍ਹਾਂ ਦੱਸਿਆ ਕਿ ਜਯੋਤਿਰਦਿੱਤਿਆ ਸਿੰਧੀਆ ਨੇ ਭਰੋਸਾ ਦਿੱਤਾ ਕਿ ਅਗਸਤ ਮਹੀਨੇ ਤੱਕ ਹਵਾਈ ਅੱਡੇ ਦਾ ਅਧੂਰਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਲਾਵਾ ਕੌਮਾਂਤਰੀ ਉਡਾਣਾਂ ਵਾਸਤੇ ਛੇਤੀ ਹੀ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। -ਪੱਤਰ ਪ੍ਰੇਰਕ