ਸੋਨੀ ਦੀ ਜ਼ਮਾਨਤ ਅਰਜ਼ੀ ਰੱਦ
ਅੰਮ੍ਰਿਤਸਰ (ਟਨਸ): ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਦੀ ਜ਼ਮਾਨਤ ਸਬੰਧੀ ਅਰਜ਼ੀ ਅੱਜ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਰੱਦ ਕਰ ਦਿੱਤਾ।...
ਅੰਮ੍ਰਿਤਸਰ (ਟਨਸ): ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਦੀ ਜ਼ਮਾਨਤ ਸਬੰਧੀ ਅਰਜ਼ੀ ਅੱਜ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਰੱਦ ਕਰ ਦਿੱਤਾ। ਉਸ ਨੂੰ ਵਿਜੀਲੈਂਸ ਨੇ ਅੱਠ ਮਹੀਨਿਆਂ ਦੀ ਲੰਬੀ ਜਾਂਚ ਤੋਂ ਬਾਅਦ 10 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਉਹ ਇਸ ਵੇਲੇ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਮੌਜੂਦਾ ਕੇਸ ਵਿੱਚ ਮੁੱਢਲੇ ਪੜਾਅ ਵਿੱਚ ਇਹ ਨਹੀਂ ਕਿਹਾ ਜਾ ਸਕਦਾ ਕਿ ਉਸ ਵਿਰੁੱਧ ਦੋਸ਼ ਪੂਰੀ ਤਰ੍ਹਾਂ ਝੂਠੇ, ਫਜ਼ੂਲ ਜਾਂ ਗਲਤ ਹਨ, ਤਾਂ ਜੋ ਜ਼ਮਾਨਤ ਨੂੰ ਜਾਇਜ਼ ਠਹਿਰਾਇਆ ਜਾ ਸਕੇ।