DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿਲ ਕਲਾਂ ਵਿਖੇ ਸਪੀਕਰ ਸੰਧਵਾਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ

ਸਪੀਕਰ ਸੰਧਵਾਂ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਨੂੰ ਇਤਿਹਾਸਕ ਕਦਮ ਕਰਾਰ

  • fb
  • twitter
  • whatsapp
  • whatsapp
featured-img featured-img
ਮਹਿਲ ਕਲਾਂ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement
ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਸਬੰਧੀ ਕਾਨੂੰਨ ਬਣਾਏ ਜਾਣ ਦੀ ਖੁਸ਼ੀ ਵਿੱਚ ਮਹਿਲ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਿੱਖ ਸੰਗਤ ਵਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ ਕੀਤਾ ਗਿਆ।
ਇਸ ਮੌਕੇ ਸਪੀਕਰ ਸੰਧਵਾਂ ਨੇ ‘ਆਪ’ ਸਰਕਾਰ ਵੱਲੋਂ ਪਾਸ ਕੀਤੇ ਗਏ ‘ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਸਤਿਕਾਰ ਐਕਟ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਨੂੰਨ ਹਰ ਪੰਜਾਬੀ ਦੇ ਮਨ ਦੀ ਚੀਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਗੁਨਾਹਗਾਰ ਹੁਣ 10-20 ਸਾਲ ਦੀ ਸਜ਼ਾ ਕੱਟ ਕੇ ਬਾਹਰ ਨਹੀਂ ਆ ਸਕਣਗੇ, ਸਗੋਂ ਉਨ੍ਹਾਂ ਨੂੰ ਆਪਣੀ ਸਾਰੀ ਉਮਰ ਜੇਲ੍ਹ ਦੀਆਂ ਸਲਾਖਾਂ ਪਿੱਛੇ ਗੁਜ਼ਾਰਨੀ ਪਵੇਗੀ।

ਸੰਧਵਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਿੱਖ ਸੰਗਤ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਸ਼ਖ਼ਸ ਦੇ ਮਨ ਵਿੱਚ ਭਾਰੀ ਰੋਸ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਕਿਉਂ ਨਹੀਂ ਰੁਕ ਰਹੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਹੀਂ ਪੰਜਾਬ ਸਰਕਾਰ ਨੂੰ ਇਹ ਸੇਵਾ ਮਿਲੀ ਹੈ ਕਿ ਇਹ ਸਖ਼ਤ ਐਕਟ ਬਣਾਇਆ ਗਿਆ ਹੈ। ਇਹ ਕਾਨੂੰਨ ਸੰਗਤ ਦੀ ਮੰਗ ਤੋਂ ਵੀ ਕਿਤੇ ਵੱਧ ਸਖ਼ਤ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਸਤਿਕਾਰ ਨਾਲ ਜੁੜੇ ਇਸ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਸਹਿਯੋਗ ਦੇਣ।

Advertisement
Advertisement
×