ਚੰਡੀਗੜ੍ਹ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ। ਸਰਕਾਰ ਵਲੋਂ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ ਬੁੱਧਵਾਰ ਨੂੰ ਆਂਗਣਵਾੜੀ ਕੇਂਦਰਾਂ ਵਿਚ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ। -ਟਨਸ