ਤਖ਼ਤ ਹਜ਼ੂਰ ਸਾਹਿਬ ’ਤੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਨੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਤਖ਼ਤ ਹਜ਼ੂਰ ਸਾਹਿਬ ਵਿੱਚ 23 ਤੋਂ 25 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ ਨੇ ਦੱਸਿਆ...
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਨੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਤਖ਼ਤ ਹਜ਼ੂਰ ਸਾਹਿਬ ਵਿੱਚ 23 ਤੋਂ 25 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਬਾਹਰਲੀ ਪਰਿਕਰਮਾ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਇਸ ਵਿੱਚ ਰਾਗੀ ਜਥਿਆਂ ਤੋਂ ਇਲਾਵਾ ਪ੍ਰਚਾਰਕ ਸੰਗਤ ਨੂੰ ਗੁਰੂ ਇਤਿਹਾਸ ਸੁਣਾਉਣਗੇ। ਇਸ ਦੇ ਨਾਲ ਹੀ ਖ਼ਾਲਸਾ ਹਾਈ ਸਕੂਲ ਤੋਂ ਸ਼ਹੀਦੀ ਪੁਰਬ ਨੂੰ ਸਮਰਪਿਤ ‘ਸਦਭਾਵਨਾ ਰੈਲੀ’ ਕੀਤੀ ਜਾਵੇਗੀ। ਸਕੂਲ ਦੇ ਵਿਦਿਆਰਥੀ ਵੀ ਸ਼ਮੂਲੀਅਤ ਕਰਨਗੇ। ਇਹ ਰੈਲੀ ਖ਼ਾਲਸਾ ਹਾਈ ਸਕੂਲ ਤੋਂ ਸ਼ੁਰੂ ਹੋ ਕੇ ਤਖ਼ਤ ਸਾਹਿਬ ’ਤੇ ਆ ਕੇ ਸਮਾਪਤ ਹੋਵੇਗੀ। ਦਸਮੇਸ਼ ਹਸਪਤਾਲ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਕੈਂਪ ਲਾਇਆ ਜਾਵੇਗਾ। ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤਾਂ ਦੇ ਡਾਇਲੇਸਿਸ ਕੀਤੇ ਜਾਣਗੇ। ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ‘ਸਰਵ ਧਰਮ ਸੰਮੇਲਨ’ ਸੈਮੀਨਾਰ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ ਹੈ।

