DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਵਿਸ਼ੇਸ਼ ਗਿਰਦਾਵਰੀ ਸ਼ੁਰੂ

ਹਡ਼੍ਹ ਪ੍ਰਭਾਵਿਤ ਖੇਤਰਾਂ ਵਿੱਚ 2167 ਪਟਵਾਰੀ ਕੀਤੇ ਤਾਇਨਾਤ; ਗੁਰਦਾਸਪੁਰ ਵਿੱਚ ਸਭ ਤੋਂ ਵੱਧ 40,169 ਹੈਕਟੇਅਰ ਫ਼ਸਲ ਹੋਈ ਪ੍ਰਭਾਵਿਤ
  • fb
  • twitter
  • whatsapp
  • whatsapp
featured-img featured-img
ਰਮਦਾਸ ਨੇੜੇ ਪਿੰਡ ਘੇਨੇਵਾਲ ਦੇ ਖੇਤ ’ਚ ਵਿਛੀ ਗਾਰ ਦਿਖਾਉਂਦਾ ਹੋਇਆ ਕਿਸਾਨ। -ਫ਼ੋਟੋ: ਵਿਸ਼ਾਲ ਕੁਮਾਰ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਿਰਦਾਵਰੀ ਲਈ 2167 ਪਟਵਾਰੀ ਤਾਇਨਾਤ ਕੀਤੇ ਹਨ। ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮਾਲ ਅਧਿਕਾਰੀਆਂ ਨੂੰ ਗਿਰਦਾਵਰੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਦੇ ਹਰ ਹੜ੍ਹ ਪੀੜਤਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਜਾਣ-ਬੁੱਝ ਕੇ ਕੀਤੀ ਦੇਰੀ ਦੀ ਸੂਰਤ ਵਿੱਚ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ 2167 ਪਟਵਾਰੀਆਂ ਨੂੰ ਤਾਇਨਾਤ ਕੀਤਾ ਹੈ। ਇਸ ਦੌਰਾਨ ਅੰਮ੍ਰਿਤਸਰ ਵਿੱਚ 196 ਪਟਵਾਰੀ, ਬਰਨਾਲਾ ਵਿੱਚ 115, ਬਠਿੰਡਾ ਵਿੱਚ 21, ਫ਼ਰੀਦਕੋਟ ਵਿੱਚ 15, ਫ਼ਾਜ਼ਿਲਕਾ ਵਿੱਚ 110, ਫਿਰੋਜ਼ਪੁਰ ਵਿੱਚ 113, ਗੁਰਦਾਸਪੁਰ ਵਿੱਚ 343, ਹੁਸ਼ਿਆਰਪੁਰ ਵਿੱਚ 291, ਜਲੰਧਰ ਵਿੱਚ 84, ਕਪੂਰਥਲਾ ਵਿੱਚ 149, ਲੁਧਿਆਣਾ ਵਿੱਚ 60, ਮਾਲੇਰਕੋਟਲਾ ਵਿੱਚ 7, ਮਾਨਸਾ ਵਿੱਚ 95, ਮੋਗਾ ਵਿੱਚ 29, ਪਠਾਨਕੋਟ ਵਿੱਚ 88, ਪਟਿਆਲਾ ਵਿੱਚ 141, ਰੂਪਨਗਰ ਵਿੱਚ 92, ਸੰਗਰੂਰ ਵਿੱਚ 107, ਐਸ.ਏ.ਐਸ. ਨਗਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 25 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 71 ਪਟਵਾਰੀ ਤੈਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਲਈ ਤੈਨਾਤ ਟੀਮਾਂ ਪਿੰਡ-ਪਿੰਡ ਜਾਣਗੀਆਂ, ਖੇਤਾਂ ਦਾ ਨਿਰੀਖਣ ਕਰਨਗੀਆਂ ਅਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਰਿਪੋਰਟਾਂ ਤਿਆਰ ਕਰਨਗੀਆਂ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਭਰ ਵਿੱਚ ਤਕਰੀਬਨ 1,98,525 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਇਸ ਵਿੱਚ ਗੁਰਦਾਸਪੁਰ ਦਾ 40,169 ਹੈਕਟੇਅਰ, ਪਟਿਆਲਾ ਦਾ 17,690 ਹੈਕਟੇਅਰ, ਤਰਨ ਤਾਰਨ ਦਾ 12,828 ਹੈਕਟੇਅਰ, ਫ਼ਾਜ਼ਿਲਕਾ ਦਾ 25,182 ਹੈਕਟੇਅਰ, ਫਿਰੋਜ਼ਪੁਰ ਦਾ 17,257 ਹੈਕਟੇਅਰ, ਕਪੂਰਥਲਾ ਦਾ 17,574 ਹੈਕਟੇਅਰ, ਸੰਗਰੂਰ ਦਾ 6,560 ਹੈਕਟੇਅਰ, ਹੁਸ਼ਿਆਰਪੁਰ ਦਾ 8,322 ਹੈਕਟੇਅਰ, ਅੰਮ੍ਰਿਤਸਰ ਦਾ 27,154 ਹੈਕਟੇਅਰ, ਜਲੰਧਰ ਦਾ 4,800 ਹੈਕਟੇਅਰ, ਰੂਪਨਗਰ ਦਾ 1,135 ਹੈਕਟੇਅਰ, ਲੁਧਿਆਣਾ ਦਾ 189 ਹੈਕਟੇਅਰ, ਬਠਿੰਡਾ ਦਾ 586.79 ਹੈਕਟੇਅਰ, ਮੁਹਾਲੀ ਦਾ 2,000 ਹੈਕਟੇਅਰ, ਨਵਾਂ ਸ਼ਹਿਰ ਦਾ 188 ਹੈਕਟੇਅਰ, ਪਠਾਨਕੋਟ ਦਾ 2442 ਹੈਕਟੇਅਰ, ਮਾਨਸਾ ਦਾ 12207.38 ਹੈਕਟੇਅਰ ਅਤੇ ਮੋਗਾ ਦਾ 2240 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾ ਦੇ ਖਰਾਬੇ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅੰਸ਼ਕ ਤੌਰ ’ਤੇ ਨੁਕਸਾਨੇ ਗਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸ਼ੂਆਂ ਦੇ ਨੁਕਸਾਨ ਵਿੱਚ ਗਾਵਾਂ ਜਾਂ ਮੱਝਾਂ ਲਈ 37,500 ਰੁਪਏ ਅਤੇ ਬੱਕਰੀਆਂ ਲਈ 4,000 ਰੁਪਏ ਦਿੱਤੇ ਜਾਣਗੇ।

Advertisement
×