ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਵਿਸ਼ੇਸ਼ ਗਿਰਦਾਵਰੀ ਸ਼ੁਰੂ
ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ 2167 ਪਟਵਾਰੀਆਂ ਨੂੰ ਤਾਇਨਾਤ ਕੀਤਾ ਹੈ। ਇਸ ਦੌਰਾਨ ਅੰਮ੍ਰਿਤਸਰ ਵਿੱਚ 196 ਪਟਵਾਰੀ, ਬਰਨਾਲਾ ਵਿੱਚ 115, ਬਠਿੰਡਾ ਵਿੱਚ 21, ਫ਼ਰੀਦਕੋਟ ਵਿੱਚ 15, ਫ਼ਾਜ਼ਿਲਕਾ ਵਿੱਚ 110, ਫਿਰੋਜ਼ਪੁਰ ਵਿੱਚ 113, ਗੁਰਦਾਸਪੁਰ ਵਿੱਚ 343, ਹੁਸ਼ਿਆਰਪੁਰ ਵਿੱਚ 291, ਜਲੰਧਰ ਵਿੱਚ 84, ਕਪੂਰਥਲਾ ਵਿੱਚ 149, ਲੁਧਿਆਣਾ ਵਿੱਚ 60, ਮਾਲੇਰਕੋਟਲਾ ਵਿੱਚ 7, ਮਾਨਸਾ ਵਿੱਚ 95, ਮੋਗਾ ਵਿੱਚ 29, ਪਠਾਨਕੋਟ ਵਿੱਚ 88, ਪਟਿਆਲਾ ਵਿੱਚ 141, ਰੂਪਨਗਰ ਵਿੱਚ 92, ਸੰਗਰੂਰ ਵਿੱਚ 107, ਐਸ.ਏ.ਐਸ. ਨਗਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 25 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 71 ਪਟਵਾਰੀ ਤੈਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਲਈ ਤੈਨਾਤ ਟੀਮਾਂ ਪਿੰਡ-ਪਿੰਡ ਜਾਣਗੀਆਂ, ਖੇਤਾਂ ਦਾ ਨਿਰੀਖਣ ਕਰਨਗੀਆਂ ਅਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਰਿਪੋਰਟਾਂ ਤਿਆਰ ਕਰਨਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਭਰ ਵਿੱਚ ਤਕਰੀਬਨ 1,98,525 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਇਸ ਵਿੱਚ ਗੁਰਦਾਸਪੁਰ ਦਾ 40,169 ਹੈਕਟੇਅਰ, ਪਟਿਆਲਾ ਦਾ 17,690 ਹੈਕਟੇਅਰ, ਤਰਨ ਤਾਰਨ ਦਾ 12,828 ਹੈਕਟੇਅਰ, ਫ਼ਾਜ਼ਿਲਕਾ ਦਾ 25,182 ਹੈਕਟੇਅਰ, ਫਿਰੋਜ਼ਪੁਰ ਦਾ 17,257 ਹੈਕਟੇਅਰ, ਕਪੂਰਥਲਾ ਦਾ 17,574 ਹੈਕਟੇਅਰ, ਸੰਗਰੂਰ ਦਾ 6,560 ਹੈਕਟੇਅਰ, ਹੁਸ਼ਿਆਰਪੁਰ ਦਾ 8,322 ਹੈਕਟੇਅਰ, ਅੰਮ੍ਰਿਤਸਰ ਦਾ 27,154 ਹੈਕਟੇਅਰ, ਜਲੰਧਰ ਦਾ 4,800 ਹੈਕਟੇਅਰ, ਰੂਪਨਗਰ ਦਾ 1,135 ਹੈਕਟੇਅਰ, ਲੁਧਿਆਣਾ ਦਾ 189 ਹੈਕਟੇਅਰ, ਬਠਿੰਡਾ ਦਾ 586.79 ਹੈਕਟੇਅਰ, ਮੁਹਾਲੀ ਦਾ 2,000 ਹੈਕਟੇਅਰ, ਨਵਾਂ ਸ਼ਹਿਰ ਦਾ 188 ਹੈਕਟੇਅਰ, ਪਠਾਨਕੋਟ ਦਾ 2442 ਹੈਕਟੇਅਰ, ਮਾਨਸਾ ਦਾ 12207.38 ਹੈਕਟੇਅਰ ਅਤੇ ਮੋਗਾ ਦਾ 2240 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾ ਦੇ ਖਰਾਬੇ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅੰਸ਼ਕ ਤੌਰ ’ਤੇ ਨੁਕਸਾਨੇ ਗਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸ਼ੂਆਂ ਦੇ ਨੁਕਸਾਨ ਵਿੱਚ ਗਾਵਾਂ ਜਾਂ ਮੱਝਾਂ ਲਈ 37,500 ਰੁਪਏ ਅਤੇ ਬੱਕਰੀਆਂ ਲਈ 4,000 ਰੁਪਏ ਦਿੱਤੇ ਜਾਣਗੇ।