ਵਿਸ਼ੇਸ਼ ਪੈਕੇਜ: ਮੁੱਖ ਮੰਤਰੀ ਮਾਨ ਮਗਰੋਂ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਵੜਿੰਗ ਨੇ ਪੱਤਰ ਵਿੱਚ ਕਿਹਾ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿੱਥੇ ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ਹਾਲਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ’ਤੇ ਦਖਲ ਦਿੰਦਿਆਂ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ।
Have written to the Hon @PMOIndia , Shri @narendramodi Ji for urgent intervention for an immediate flood relief package for Punjab.
We don’t seek any special treatment despite being the frontline border state, which has stood guard for the entire nation and also ensured food… pic.twitter.com/s3uNgOnt03
— Amarinder Singh Raja Warring (@RajaBrar_INC) September 1, 2025
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ ਪਰ ਅੱਜ ਉਸੇ ਪੰਜਾਬ ਦੀ ਖੇਤੀਬਾੜੀ ਤਬਾਹ ਹੋ ਚੱਲੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਅੱਗੇ ਹੋ ਕੇ ਪੰਜਾਬੀਆਂ ਦੀ ਬਾਂਹ ਫੜਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਪੰਜਾਬ ਦਾ ਬਕਾਇਆ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਹੈ।
ਇਸ ਦੌਰਾਨ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਰਾਹਤ ਪੈਕੇਜ ਅਤੇ ਕੇਂਦਰ ਨੂੰ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਮੀਤ ਹੇਅਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅੰਤਿਮ ਰਾਹਤ ਵਜੋਂ 20,000 ਕਰੋੜ ਰੁਪਏ ਜਾਰੀ ਕਰੇ, ਨਾਲ ਹੀ ਹੜ੍ਹਾਂ ਕਾਰਨ ਹੋਏ ਕੁੱਲ ਨੁਕਸਾਨ ਦਾ ਵਿਆਪਕ ਮੁਲਾਂਕਣ ਪੂਰਾ ਹੋਣ ਮਗਰੋਂ ਵੱਡਾ ਪੈਕੇਜ ਦੇਣ ਦੀ ਵਚਨਬੱਧਤਾ ਵੀ ਜਤਾਏ। ਉਨ੍ਹਾਂ ਕੇਂਦਰ ਨੂੰ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਬਿਨਾਂ ਦੇਰਦੀ ਦੇ ਫੌਰੀ ਜਾਰੀ ਕਰਨ ਦੀ ਵੀ ਅਪੀਲ ਕੀਤੀ।