ਤੇਜ਼ ਰਫ਼ਤਾਰ ਕਾਰ ਨੇ ਚਾਰ ਨੂੰ ਦਰੜਿਆ, ਇੱਕ ਦੀ ਮੌਤ
ਪੱਤਰ ਪ੍ਰੇਰਕ ਨੂਰਪੁਰ ਬੇਦੀ, 5 ਜੁਲਾਈ ਨੂਰਪੁਰ ਬੇਦੀ-ਗੜ੍ਹਸ਼ੰਕਰ ਮਾਰਗ ’ਤੇ ਪਿੰਡ ਡੂਮੇਵਾਲ ਨਜ਼ਦੀਕ ਤੇਜ਼ ਰਫ਼ਤਾਰ ਕਾਰ ਨੇ ਚਾਰ ਰਾਹਗੀਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਔਰਤ ਦੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ...
Advertisement
ਪੱਤਰ ਪ੍ਰੇਰਕ
ਨੂਰਪੁਰ ਬੇਦੀ, 5 ਜੁਲਾਈ
Advertisement
ਨੂਰਪੁਰ ਬੇਦੀ-ਗੜ੍ਹਸ਼ੰਕਰ ਮਾਰਗ ’ਤੇ ਪਿੰਡ ਡੂਮੇਵਾਲ ਨਜ਼ਦੀਕ ਤੇਜ਼ ਰਫ਼ਤਾਰ ਕਾਰ ਨੇ ਚਾਰ ਰਾਹਗੀਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਔਰਤ ਦੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ ਕਰੀਬ 11 ਵਜੇ ਵਾਪਰਿਆ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਚੌਕੀ ਕਲਵਾਂ ਮੌੜ ਦੇ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਸੁਨੀਤਾ ਦੇਵੀ (46) ਪਤਨੀ ਉਂਕਾਰ ਸਿੰਘ ਪਿੰਡ ਨੰਗਲ ਵਜੋਂ ਹੋਈ ਹੈ ਜਦਕਿ ਉਸ ਦੀ ਧੀ ਜਸਪ੍ਰੀਤ ਕੌਰ ਅਤੇ ਗੁਰਸ਼ਰਨ ਸਿੰਘ ਤੇ ਰਮਨਦੀਪ ਕੌਰ (ਦੋਵੇਂ ਭੈਣ-ਭਰਾ) ਵਾਸੀ ਪਿੰਡ ਸੈਦਪੁਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਗੁਰਸ਼ਰਨ ਸਿੰਘ ਨੂੰ ਸਿਵਲ ਹਸਪਤਾਲ ਰੂਪਨਗਰ ਰੈਫਰ ਕੀਤਾ ਗਿਆ ਹੈ ਜਦਕਿ ਦੋਵੇਂ ਲੜਕੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਤੇ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Advertisement