ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ ’ਚ ਵੰਡ ਚੰਗਾ ਸੰਕੇਤ ਨਹੀਂ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਆਪਸੀ ਵਖਰੇਵੇਂ ਅਤੇ ਹਉਮੈ ਛੱਡ ਕੇ ਇੱਕਜੁਟ ਹੋਣ ਦੀ ਅਪੀਲ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ੋ੍ਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਜਗਤਾਰ ਸਿੰਘ ਲਾਂਬਾ

ਦੋ ਅਕਾਲੀ ਦਲ ਬਣ ਜਾਣ ਮਗਰੋਂ ਅੱਜ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਇਸ ਵੇਲੇ ਆਪਸੀ ਵਖਰੇਵੇਂ ਅਤੇ ਹਉਂਮੈ ਨੂੰ ਛੱਡ ਕੇ ਇੱਕਜੁਟ ਹੋਣ ਦੀ ਲੋੜ ਹੈ।

Advertisement

ਉਨ੍ਹਾਂ ਅੱਜ ਇਥੇ ਸ਼੍ੋਮਣੀ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ। ਸ਼੍ੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਪੱਤਰਕਾਰ ਸੰਮੇਲਨ ਵਿੱਚ ਅਕਾਲੀ ਦਲ ਵਿੱਚ ਆਈ ਤਰੇੜ ਅਤੇ ਬਣੇ ਦੋ ਧੜਿਆਂ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਕੋਈ ਚੰਗਾ ਸੰਕੇਤ ਨਹੀਂ ਹੈ, ਇਸ ਵੇਲੇ ਕੌਮ ਪਹਿਲਾਂ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਦੋਵੇਂ ਧੜੇ ਵਖਰੇਵਿਆਂ ਨੂੰ ਛੱਡ ਕੇ ਇੱਕਜੁਟ ਹੋਣ। ਉਨ੍ਹਾਂ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ’ਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਦੋ ਧੜੇ ਬਣਨ ਅਤੇ ਹੁਣ ਦੋ ਧੜੇ ਬਣ ਗਏ ਹਨ। ਉਹ ਸ਼੍ੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨਾ ਚਾਹੁੰਦੇ ਸਨ ਅਤੇ ਹੁਣ ਬਣ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਵੀ ਵੱਖ ਹੋਏ ਹਨ ਪਰ ਲੋਕਾਂ ਨੇ ਸੁਰਜੀਤ ਕੀਤੇ ਹਨ। ਇਸ ਵਾਰ ਅਕਾਲੀ ਦਲ ਨੂੰ ਵੰਡਣ ਪਿੱਛੇ ਕੁਝ ਵੱਡੀਆਂ ਤਾਕਤਾਂ ਹਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼੍ੋਮਣੀ ਕਮੇਟੀ ਵੱਲੋਂ 21 ਅਗਸਤ ਨੂੰ ਅਸਾਮ ਦੇ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ 20 ਸੂਬਿਆਂ ਵਿੱਚੋਂ ਹੁੰਦਾ ਹੋਇਆ 23 ਨਵੰਬਰ ਨੂੰ ਆਨੰਦਪੁਰ ਸਾਹਿਬ ਪਹੁੰਚੇਗਾ। ਦੂਜਾ ਨਗਰ ਕੀਰਤਨ ਜੰਮੂ ਕਸ਼ਮੀਰ ਦੇ ਗੁਮਟਨ ਸਾਹਿਬ ਤੋਂ ਪੰਜ ਅਕਤੂਬਰ ਨੂੰ ਆਰੰਭ ਹੋਵੇਗਾ। ਤੀਜਾ ਵੱਡਾ ਨਗਰ ਕੀਰਤਨ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਤੋਂ ਆਰੰਭ ਹੋਵੇਗਾ ਅਤੇ ਇਹ ਨਗਰ ਕੀਰਤਨ ਉਸ ਰਸਤੇ ਆਨੰਦਪੁਰ ਸਾਹਿਬ ਪੁੱਜੇਗਾ, ਜਿਸ ਰਸਤੇ ਭਾਈ ਜੈਤਾ ਜੀ ਗੁਰੂ ਸਾਹਿਬ ਦਾ ਸੀਸ ਲੈ ਕੇ ਪੁੱਜੇ ਸਨ।

Advertisement