ਖੇਡਾਂ ਵਤਨ ਪੰਜਾਬ ਦੀਆਂ ਮੁਲਤਵੀ
ਮੀਂਹ ਕਾਰਨ ਖੇਡ ਵਿਭਾਗ ਨੇ ਖੇਡਾਂ ਵਤਨ ਪੰਜਾਬ ਦੀਆਂ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਹੈ। 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਪੰਜਾਬ ਭਰ ਵਿੱਚ ਖੇਡਾਂ ਦਾ ਦੌਰ ਸ਼ੁਰੂ ਹੁੰਦਾ ਹੈ, ਜਿਸ ਵਿੱਚ ਬਲਾਕ ਪੱਧਰ ਤੋਂ ਲੈ ਕੇ...
Advertisement
ਮੀਂਹ ਕਾਰਨ ਖੇਡ ਵਿਭਾਗ ਨੇ ਖੇਡਾਂ ਵਤਨ ਪੰਜਾਬ ਦੀਆਂ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਹੈ। 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਪੰਜਾਬ ਭਰ ਵਿੱਚ ਖੇਡਾਂ ਦਾ ਦੌਰ ਸ਼ੁਰੂ ਹੁੰਦਾ ਹੈ, ਜਿਸ ਵਿੱਚ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਚੈਂਪੀਅਨਸ਼ਿਪਾਂ ਕਰਵਾਈਆਂ ਜਾਂਦੀਆਂ ਹਨ। ਪਿਛਲੇ ਹਫ਼ਤੇ, ਖੇਡਾਂ ਵਤਨ ਪੰਜਾਬ ਦੀਆ ਦੀ ਮਸ਼ਾਲ ਜਲੰਧਰ ਪਹੁੰਚੀ ਇਸ ਨੂੰ ਮੋਗਾ ਲਈ ਰਵਾਨਾ ਕੀਤਾ ਗਿਆ। ਖੇਡ ਵਿਭਾਗ ਨੇ ਇਸ ਸਬੰਧੀ ਤਿਆਰੀਆਂ ਵਿੱਢੀਆਂ ਸਨ, ਪਰ ਬਾਰਸ਼ ਅਤੇ ਪੰਜਾਬ ਦੇ ਵਧੇਰੇ ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹੋਣ ਕਾਰਨ ਇਨ੍ਹਾਂ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਅਤੇ ਖੇਡ ਵਿਭਾਗ ਆਉਣ ਵਾਲੇ ਦਿਨਾਂ ਵਿੱਚ ਇਸ ਬਾਰੇ ਫੈਸਲਾ ਲਵੇਗਾ।
Advertisement
Advertisement