ਚਮਕੌਰ ਸਾਹਿਬ: ਫ਼ਰੀਦਕੋਟ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸਕੂਲ ਦੀ ਵਾਲੀਬਾਲ ਅੰਡਰ-14 ਲੜਕੇ ਟੀਮ ਨੇ ਪੰਜਾਬ ਭਰ ’ਚੋਂ ਚੌਥਾ ਸਥਾਨ ਹਾਸਲ ਕੀਤਾ। ਅਥਲੈਟਿਕਸ ਵਿੱਚ ਬਲਾਕ ’ਚੋਂ 18 ਸੋਨੇ, 5 ਚਾਂਦੀ ਅਤੇ 6 ਕਾਂਸੀ ਦੇ ਤਗਮੇ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਉਕਤ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਸ਼ਾਮ ਦੇ ਸਮੇਂ ਸਪੋਰਟਸ ਅਕੈਡਮੀ ਵੀ ਚਲਾਈ ਜਾ ਰਹੀ ਹੈ। ਸਕੂਲ ਦੇ ਪ੍ਰਬੰਧਕਾਂ ਵੱਲੋਂ ਡੀਪੀਆਈ ਰਾਜਿੰਦਰ ਸਿੰਘ ਅਤੇ ਜਗਤਾਰ ਸਿੰਘ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ