ਅਮਲੋਹ: ਥਾਣਾ ਅਮਲੋਹ ਦੀ ਪੁਲੀਸ ਨੇ ਮਨਦੀਪ ਕੌਰ ਪੁੱਤਰੀ ਸੁਰਿੰਦਰ ਕੌਰ ਵਾਸੀ ਬਸੀ ਪਠਾਣਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਬੇਅੰਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬੁੱਗਾ ਕਲਾਂ ਖ਼ਿਲਾਫ਼ ਧਾਰਾ 498ਏ ਅਧੀਨ ਮੁਕੱਦਮਾ ਨੰਬਰ 177 ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਮਨਦੀਪ ਕੌਰ ਨੇ ਜ਼ਿਲ੍ਹਾ ਪੁਲੀਸ ਮੁਖੀ ਪਾਸ ਆਪਣੇ ਪਤੀ ਬੇਅੰਤ ਸਿੰਘ ਅਤੇ ਸਹੁਰਾ ਪਰਿਵਾਰ ਖਿਲਾਫ਼ ਕੁੱਟਮਾਰ ਕਰਨ ਅਤੇ ਦੂਜੇ ਵਿਆਹ ਕਰਨ ਦੇ ਦੋਸ਼ ਲਾਏ ਸਨ, ਜਿਸ ਦੀ ਪੜਤਾਲ ਉਪ ਕਪਤਾਨ ਪੁਲੀਸ ਅਮਲੋਹ ਵੱਲੋਂ ਕੀਤੀ ਗਈ ਸੀ, ਜਿਸ ਦੌਰਾਨ ਬੇਅੰਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਆਪਣੇ ਲੜਕੇ ਨੂੰ ਬੇਦਖ਼ਲ ਕੀਤਾ ਹੋਇਆ ਹੈ। -ਪੱਤਰ ਪ੍ਰੇਰਕ