ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਾਸੂਸੀ ਮਾਮਲਾ: ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ, 9 ਜੂਨ ਮੋਹਾਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿੰਘ ਨੂੰ ਦੋ ਦਿਨਾਂ ਦੀ ਪੁਲੀਸ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ...
ਯੂਟਿਊੁਬਰ ਜਸਬੀਰ ਸਿੰਘ। ਫੋਟੋ: ਸੋਸ਼ਲ ਮੀਡੀਆ
Advertisement

ਚੰਡੀਗੜ੍ਹ, 9 ਜੂਨ

ਮੋਹਾਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿੰਘ ਨੂੰ ਦੋ ਦਿਨਾਂ ਦੀ ਪੁਲੀਸ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਿੰਘ ਦੇ ਵਕੀਲ ਮੋਹਿਤ ਧੂਪਰ ਨੇ ਕਿਹਾ ਕਿ ਉਸਨੂੰ 23 ਜੂਨ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

ਜਸਬੀਰ ਸਿੰਘ ਉਰਫ਼ ਜਾਨ ਮਾਹਲ (41) ਜੋ ਕਿ ਰੂਪਨਗਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਇੱਕ ਯੂਟਿਊਬ ਚੈਨਲ "ਜਾਨ ਮਾਹਲ ਵੀਡੀਓ" ਚਲਾ ਰਿਹਾ ਸੀ, ਜਿਸਦੇ 11 ਲੱਖ ਤੋਂ ਵੱਧ ਸਬਸਕਰਾਈਬਰ ਹਨ। ਜਸਬੀਰ ’ਤੇ ਦੋਸ਼ ਹੈ ਕਿ ਉਹ ਹਰਿਆਣਾ-ਅਧਾਰਤ ਯੂਟਿਊੁੁਬਰ ਜੋਤੀ ਮਲਹੋਤਰਾ ਦੇ ਨਜ਼ਦੀਕੀ ਸੰਪਰਕ ਵਿੱਚ ਸੀ। ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਇੱਕ ਅਤਿਵਾਦ-ਸਮਰਥਿਤ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਪਾਕਿਸਤਾਨੀ ਖੁਫੀਆ ਏਜੰਸੀ ਅਤੇ ਫੌਜੀ ਅਧਿਕਾਰੀਆਂ ਨਾਲ ਸਬੰਧਤ ਹੈ। -ਪੀਟੀਆਈ

Advertisement
Tags :
Jaan MahalPunjab YouTuber Spy caseyoutuber Jasvir Singh