DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sri Guru Granth Sahib Satikar Amendment Act: ਸਰਕਾਰ ਨੇ ਅਕਾਲ ਤਖ਼ਤ ਨੂੰ ਕਮੇਟੀ ਬਣਾਉਣ ਦੀ ਸੂਚਨਾ ਭੇਜੀ

ਸਰਕਾਰੀ ਕਮੇਟੀ ਸੋਧ ਐਕਟ ਸਬੰਧੀ ਅਕਾਲ ਤਖ਼ਤ ਦੀ ਕਮੇਟੀ ਨਾਲ ਤਾਲਮੇਲ ਕਰੇਗੀ

  • fb
  • twitter
  • whatsapp
  • whatsapp
featured-img featured-img
ਸਰਕਾਰ ਵੱਲੋਂ ਭੇਜਿਆ ਗਿਆ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਦੇ ਹੋਏ ਡਿਪਟੀ ਕਮਿਸ਼ਨਰ।
Advertisement
ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਤੈਅ ਦੋ ਮਹੀਨਿਆਂ ਦੇ ਸਮੇਂ ਦੇ ਆਖਰੀ ਦਿਨ ਸਰਕਾਰ ਨੇ ਇਸ ਸਬੰਧੀ ਕਮੇਟੀ ਬਣਾਉਣ ਦੀ ਸੂਚਨਾ ਅਕਾਲ ਤਖ਼ਤ ਨੂੰ ਭੇਜੀ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਨੁਮਾਇੰਦੇ ਵੱਲੋਂ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ। ਇਸ ਦੀ ਪੁਸ਼ਟੀ ਅਕਾਲ ਤਖ਼ਤ ਸਕੱਤਰੇਤ ਦੇ ਸੂਤਰਾਂ ਵੱਲੋਂ ਕੀਤੀ ਗਈ ਹੈ।ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਾਇਮ ਕੀਤੀ ਸੱਤ ਮੈਂਬਰੀ ਕਮੇਟੀ ਅਤੇ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਦਾ ਜ਼ਿਕਰ ਸ਼ਾਮਲ ਹੈ। ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਸੋਧ ਐਕਟ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਤਾਲਮੇਲ ਕਰੇਗੀ ਤਾਂ ਜੋ ਅਕਾਲ ਤਖ਼ਤ ਵੱਲੋਂ ਪ੍ਰਗਟਾਏ ਇਤਰਾਜ਼ਾਂ ’ਤੇ ਚਰਚਾ ਕੀਤੀ ਜਾ ਸਕੇ।

ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਪੁਲੀਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਕਮੇਟੀ ਦੇ ਨੋਡਲ ਅਧਿਕਾਰੀ ਹਰਜੀਤ ਸਿੰਘ ਸੰਧੂ ਹਨ, ਜੋ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਨਾਲ ਤਾਲਮੇਲ ਕਰਨਗੇ। ਸਰਕਾਰ ਦੀ ਇਹ ਕਾਰਵਾਈ ਉਸ ਵੇਲੇ ਸਾਹਮਣੇ ਆਈ ਹੈ, ਜਦੋਂ ਅਕਾਲ ਤਖ਼ਤ ਵੱਲੋਂ ਕਾਨੂੰਨ ਵਿੱਚ ਸੋਧਾਂ ਸਬੰਧੀ ਦਿੱਤੇ ਨਿਰਧਾਰਤ ਦੋ ਮਹੀਨਿਆਂ ਦਾ ਸਮਾਂ ਖਤਮ ਹੋ ਗਿਆ ਹੈ। ਦੋ ਮਹੀਨੇ ਦਾ ਸਮਾਂ ਦਿੱਤੇ ਜਾਣ ਤੋਂ ਪਹਿਲਾਂ ਵੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ।

Advertisement

Advertisement

ਪੰਜਾਬ ਸਰਕਾਰ ਸਹਿਮਤੀ ਬਣਨ ਤੱਕ ਬੇਅਦਬੀ ਰੋਕੂ ਕਾਨੂੰਨ ਨੂੰ ਮੁਅੱਤਲ ਕਰੇ

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਦੇ ਮਾਮਲੇ ਵਿੱਚ ਜਦੋਂ ਤੱਕ ਸਹਿਮਤੀ ਨਹੀਂ ਬਣਦੀ, ਪੰਜਾਬ ਸਰਕਾਰ ਇਸ ਕਾਨੂੰਨ ਨੂੰ ਮੁਅੱਤਲ ਰੱਖਣ ਬਾਰੇ ਨੋਟੀਫਿਕੇਸ਼ਨ ਜਾਰੀ ਕਰੇ। ਇਹ ਪ੍ਰਤੀਕਿਰਿਆ ਅੱਜ ਅਕਾਲ ਤਖਤ ਵੱਲੋਂ ਸਰਕਾਰ ਵੱਲੋਂ ਭੇਜੇ ਗਏ ਪੱਤਰ ਤੇ ਪ੍ਰਤੀਕਰਮ ਵਜੋਂ ਪ੍ਰਗਟਾਈ ਗਈ ਹੈ। ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਣਕਾਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿੱਚ ਲਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਇਸ ਗੱਲ ਉੱਤੇ ਖੇਦ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਤੇ ਸਰਕਾਰ ਦੀ ਪਹੁੰਚ ਗ਼ੈਰ-ਜ਼ਿੰਮੇਵਾਰਾਨਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜਿਸ ਤੋਂ ਭਾਵ ਹੈ ਕਿ ਸਰਕਾਰ ਨੇ ਦੋ ਮਹੀਨਿਆਂ ਦੇ ਵਿੱਚ-ਵਿੱਚ ਇਹ ਮਾਮਲਾ ਹੱਲ ਕਰਨਾ ਸੀ ਪ੍ਰੰਤੂ ਸਰਕਾਰ ਨੇ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ 30 ਸਤੰਬਰ ਨੂੰ ਕਮੇਟੀ ਸਬੰਧੀ ਸਿਰਫ ਜਾਣਕਾਰੀ ਹੀ ਭੇਜੀ ਹੈ ਜਦਕਿ ਕਾਰਜ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ 29 ਜੂਨ ਦੇ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਜੋ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਉਸ ਸਬੰਧੀ ਵੀ ਸਰਕਾਰ ਨੇ ਆਖ਼ਰੀ ਦਿਨ 29 ਜੁਲਾਈ ਨੂੰ ਆਪਣਾ ਜਵਾਬ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਰਾਹੀਂ ਸਕੱਤਰੇਤ ਨੂੰ ਭੇਜਿਆ ਸੀ, ਜੋ ਕਿ ਜਥੇਦਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰ ਨੇ 16 ਸਤੰਬਰ ਦੀ ਕਮੇਟੀ ਬਣਾਈ ਹੈ ਪਰ ਇਸ ਦੇ ਬਾਰੇ ਅਧਿਕਾਰਤ ਜਾਣਕਾਰੀ ਅਕਾਲ ਤਖ਼ਤ ਨੂੰ ਸਮਾਂ ਪੂਰਾ ਹੋਣ ਦੇ ਆਖ਼ਰੀ ਦਿਨ ਭੇਜੀ ਗਈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮਾਮਲਾ ਹੱਲ ਕਰਨ ਦੀ ਬਜਾਏ ਇਸ ਨੂੰ ਲਟਕਾ ਰਹੀ ਹੈ। ਸਕੱਤਰੇਤ ਦੇ ਇੰਚਾਰਜ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਆਪਸੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਕਾਨੂੰਨ ਨੂੰ ਮੁਅੱਤਲ ਕਰਨ ਲਈ ਸਰਕਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਜਿਸ ਬਾਰੇ ਜਥੇਦਾਰ ਵੀ ਪਹਿਲਾਂ ਸਰਕਾਰ ਨੂੰ ਕਹਿ ਚੁੱਕੇ ਹਨ। ਇਸ ਦੌਰਾਨ ਪਤਾ ਲੱਗਾ ਹੈ ਕਿ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ।

Advertisement
×